ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਦੀ ਭੇਤਭਰੀ ਹਾਲਤ ’ਚ ਹੋਈ ਮੌਤ, ਭਰਾ ਨੇ ਲਾਏ ਇਹ ਦੋਸ਼

Thursday, May 27, 2021 - 01:41 PM (IST)

ਬਟਾਲਾ (ਸਾਹਿਲ, ਯੋਗੀ) - ਬਟਾਲਾ ’ਚ ਭੇਤਭਰੀ ਹਾਲਤ ’ਚ ਇਕ ਵਿਅਹੁਤਾ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕਾ ਸ਼ਰਨਜੀਤ ਕੌਰ ਦੇ ਭਰਾ ਬਿਕਰਮਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਬੇਰੀ ਨੇ ਦੱਸਿਆ ਕਿ ਉਸਦੀ ਭੈਣ ਸ਼ਰਨਜੀਤ ਕੌਰ ਦਾ ਵਿਆਹ ਕਰੀਬ 2 ਸਾਲ ਪਹਿਲਾਂ ਪਿੰਡ ਲੱਖੋਰਾਅ ਦੇ ਰਹਿਣ ਵਾਲੇ ਬੂਟਾ ਸਿੰਘ ਨਾਲ ਹੋਇਆ ਸੀ। ਉਸਦਾ ਕਰੀਬ 7 ਮਹੀਨੇ ਦਾ ਇਕ ਮੁੰਡਾ ਵੀ ਹੈ। 

ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)

ਬਿਕਰਮਜੀਤ ਸਿੰਘ ਨੇ ਕਥਿਤ ਤੌਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸ਼ਰਨਜੀਤ ਕੌਰ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਨ੍ਹਾਂ ਨੇ ਭੈਣ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਦਿੱਤੀ, ਜਿਸ ਨਾਲ ਉਸਦੀ ਮੌਤ ਹੋ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬੰਧਤ ਥਾਣੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਆਹੁਤਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। ਪੁਲਸ ਨੇ ਵਿਆਹੁਤਾ ਦੇ ਪਰਿਵਾਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ


rajwinder kaur

Content Editor

Related News