ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ ''ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

Wednesday, May 05, 2021 - 06:45 PM (IST)

ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ ''ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

ਗੁਰਦਾਸਪੁਰ/ਪਾਕਿਸਤਾਨ (ਵਿਨੋਦ) - ਪਾਕਿ ਦੇ ਖੈਬਰ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਭਰਾ ਨੇ ਆਪਣੀ ਭੈਣ ਅਤੇ ਉਸ ਦੇ ਪ੍ਰੇਮੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲ ’ਚ ਨੌਕਰੀ ਕਰਦੀ ਇਕ ਕੁੜੀ ਦੇ ਪਰਿਵਾਰ ਵਾਲਿਆਂ ਨੇ ਆਪਣੀ ਕੁੜੀ ਅਤੇ ਉਸ ਦੇ ਪ੍ਰੇਮੀ, ਜੋ ਉਸੇ ਸਕੂਲ ’ਚ ਅਧਿਆਪਕ ਦੀ ਨੌਕਰੀ ਕਰਦਾ ਸੀ, ਦਾ ਉਸ ਸਮੇਂ ਕਤਲ ਕਰ ਦਿੱਤਾ, ਜਦੋਂ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਤੋਂ ਸਕੂਲ ਜਾ ਰਹੇ ਸਨ। ਗੋਲੀਆਂ ਲੱਗਣ ਕਾਰਨ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਸਰਹੱਦ ਪਾਰ ਸੂਤਰਾਂ ਅਨੁਸਾਰ ਖੈਬਰ ਇਲਾਕੇ ਦੇ ਕਸਬਾ ਝੱਕਾਖੇਲ ਨਿਵਾਸੀ ਇਕ ਕੁੜੀ ਹਸ਼ਰਤ ਪ੍ਰਾਈਵੇਟ ਸਕੂਲ ’ਚ ਅਧਿਆਪਕ ਦੇ ਰੂਪ ’ਚ ਨੌਕਰੀ ਕਰਦੀ ਸੀ। ਇਸੇ ਸਕੂਲ ਦੇ ਇਕ ਅਧਿਆਪਕ ਆਲਮ ਖਾਨ ਨਾਲ ਉਸ ਦੇ ਪ੍ਰੇਮ ਸਬੰਧ ਚੱਲ ਰਹੇ ਸਨ। ਕੁੜੀ ਦੇ ਪਰਿਵਾਰ ਵਾਲਿਆਂ ਨੇ ਆਪਣੀ ਧੀ ਅਤੇ ਉਸਦੇ ਪ੍ਰੇਮੀ ਆਲਮ ਖਾਨ ਨੂੰ ਪ੍ਰੇਮ ਸਬੰਧ ਤੋੜਨ ਲਈ ਕਈ ਵਾਰ ਚਿਤਾਵਨੀ ਦਿੱਤੀ ਪਰ ਉਹ ਨਾ ਮੰਨੇ।

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਇਸੇ ਕਰਕੇ ਅੱਜ ਜਦੋਂ ਹਸ਼ਰਤ ਘਰ ਤੋਂ ਸਕੂਲ ਲਈ ਨਿਕਲੀ ਤਾਂ ਕੁਝ ਦੂਰੀ ’ਤੇ ਉਹ ਆਪਣੇ ਪ੍ਰੇਮੀ ਆਲਮ ਖਾਨ ਦੇ ਮੋਟਰਸਾਈਕਲ ’ਤੇ ਬੈਠ ਕੇ ਸਕੂਲ ਜਾ ਰਹੀ ਸੀ। ਰਸਤੇ ਵਿੱਚ ਕੁੜੀ ਦੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੋਵਾਂ ਨੂੰ ਰੋਕ ਲਿਆ ਅਤੇ ਉਨ੍ਹਾਂ ’ਤੇ ਧੜਾਧੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਪ੍ਰੇਮੀ ਜੋੜੇ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਕੁੜੀ ਦੇ ਭਰਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਪੜ੍ਹੋ ਇਹ ਵੀ ਖਬਰ ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)

 


author

rajwinder kaur

Content Editor

Related News