ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Mar 31, 2022 - 07:16 PM (IST)

ਭਿੱਖੀਵਿੰਡ /ਸੁਰਸਿੰਘ (ਅਮਨ, ਗੁਰਪ੍ਰੀਤ, ਸੁਖਚੈਨ) - ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਤਤਲੇ ਵਿਖੇ ਇਕ ਘਰ ਵਿਚ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਨਾਲ ਸਕੇ ਭੈਣ-ਭਰਾ ਦੀ ਮੌਤ ਹੋਣ ਦੀ ਦੁਖ਼ਦ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ (9) ਅਤੇ ਜਗਰੂਪ ਸਿੰਘ (6) 14 ਮਾਰਚ ਨੂੰ ਸਕੂਲ ਤੋਂ ਘਰ ਵਾਪਸ ਆਏ ਸਨ। ਭੁੱਖ ਲੱਗੀ ਹੋਣ ਕਾਰਨ ਇਨ੍ਹਾਂ ਬੱਚਿਆਂ ਨੇ ਗਲਤੀ ਨਾਲ ਘਰ ਵਿਚ ਪਈ ਜ਼ਹਿਰੀਲੀ ਦਵਾਈ ਨੂੰ ਸਰਬਤ ਸਮਝ ਕੇ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਹਾਲਤ ਖ਼ਰਾਬ ਹੋਣ ’ਤੇ ਦੋਵਾਂ ਬੱਚਿਆਂ ਨੂੰ ਤੁਰੰਤ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦਵਾਈ ਦਾ ਅਸਰ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਫਿਰ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੰਡਾ ਜਗਰੂਪ ਸਿੰਘ (6) ਦੀ 20 ਮਾਰਚ ਨੂੰ ਮੌਤ ਹੋ ਗਈ ਸੀ। ਇਸ ਦੌਰਾਨ ਕੁੜੀ ਨੂੰ ਗੰਭੀਰ ਹਾਲਾਤ ਵਿਚ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਬੀਤੀ ਰਾਤ ਮਨਪ੍ਰੀਤ ਕੌਰ (9) ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ

ਦੂਜੇ ਪਾਸੇ ਇਸ ਸਦਮੇ ਨੂੰ ਨਾ ਸਹਾਰਦੇ ਹੋਏ ਮ੍ਰਿਤਕ ਬੱਚਿਆਂ ਦੀ ਮਾਂ ਲਖਵਿੰਦਰ ਕੌਰ ਨੇ ਵੀ ਜ਼ਹਿਰੀਲੀ ਦਵਾਈ ਪੀ ਲਈ, ਜੋ ਇਸ ਸਮੇਂ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News