ਰੱਖੜੀ ਵਾਲੇ ਦਿਨ ਛੱਡ ਗਈ ਭੈਣ, ਰੱਖੜੀ ਬਨਵਾਉਣ ਜਦੋਂ ਪੁੱਜਾ ਭਰਾ ਤਾਂ ਛੱਤ ’ਤੇ ਲਟਕਦੀ ਮਿਲੀ ਲਾਸ਼

Saturday, Aug 13, 2022 - 06:32 PM (IST)

ਰੱਖੜੀ ਵਾਲੇ ਦਿਨ ਛੱਡ ਗਈ ਭੈਣ, ਰੱਖੜੀ ਬਨਵਾਉਣ ਜਦੋਂ ਪੁੱਜਾ ਭਰਾ ਤਾਂ ਛੱਤ ’ਤੇ ਲਟਕਦੀ ਮਿਲੀ ਲਾਸ਼

ਲੁਧਿਆਣਾ (ਰਾਜ) : ਪਿੰਡ ਆਲਮਗੀਰ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਜਦੋਂ ਰੱਖੜੀ ਵਾਲੇ ਦਿਨ ਭਰਾ ਉਸ ਦੇ ਘਰ ਗਿਆ ਤਾਂ ਭੈਣ ਦੀ ਲਾਸ਼ ਛੱਤ ਤੋਂ ਲਟਕ ਰਹੀ ਸੀ। ਮ੍ਰਿਤਕ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਥਾਣਾ ਡੇਹਲੋਂ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ। ਇਸ ਮਾਮਲੇ ਵਿਚ ਪੁਲਸ ਨੇ ਮ੍ਰਿਤਕਾ ਦੇ ਭਰਾ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਉਸ ਦੇ ਜੀਜਾ ਗੁਰਪ੍ਰੀਤ ਸਿੰਘ ਖ਼ਿਲਾਫ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ’ਚ ਮਾਂ ਵਲੋਂ ਕਤਲ ਕਰਕੇ ਰੱਖੀ ਗਈ ਬੱਚੀ ਦੇ ਭਰਾ ਨੇ ਦੱਸਿਆ ਰੌਂਗਟੇ ਖੜ੍ਹੇ ਕਰਨ ਵਾਲਾ ਸੱਚ

ਪੁਲਸ ਸ਼ਿਕਾਇਤ ਵਿਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ 5 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ ਪਰ ਉਹ ਦੋਵੇਂ ਆਲਮਗੀਰ ਵਿਚ ਕਿਰਾਏ ’ਤੇ ਰਹਿ ਰਹੇ ਸਨ। ਉਸ ਦਾ ਜੀਜਾ ਸ਼ਰਾਬ ਪੀਣ ਦਾ ਆਦੀ ਸੀ ਜੋ ਆਮ ਕਰਕੇ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ। ਉਸ ਦਾ ਕਹਿਣਾ ਹੈ ਕਿ ਰੱਖੜੀ ਵਾਲੇ ਦਿਨ ਉਹ ਆਪਣੀ ਭੈਣ ਤੋਂ ਰੱਖੜੀ ਬਨ੍ਹਾਉਣ ਲਈ ਉਸ ਦੇ ਘਰ ਜਾ ਰਿਹਾ ਸੀ। ਰਸਤੇ ਵਿਚ ਉਸ ਦਾ ਜੀਜਾ ਮਿਲਿਆ, ਉਸ ਨੇ ਜੀਜੇ ਨੂੰ ਰੁਕਣ ਲਈ ਕਿਹਾ ਪਰ ਉਹ ਉਸ ਨੂੰ ਦੇਖ ਕੇ ਵੀ ਨਹੀਂ ਰੁਕਿਆ। ਇਸ ਤੋਂ ਬਾਅਦ ਜਦੋਂ ਉਹ ਭੈਣ ਦੇ ਘਰ ਪੁੱਜਾ ਤਾਂ ਉਸ ਦੀ ਭੈਣ ਦੀ ਲਾਸ਼ ਛੱਤ ’ਤੇ ਫਾਹੇ ਨਾਲ ਝੂਲ ਰਹੀ ਸੀ। ਉਸ ਨੇ ਲਾਸ਼ ਫਾਹੇ ਤੋਂ ਉਤਾਰੀ ਅਤੇ ਪ੍ਰਾਈਵੇਟ ਹਸਪਤਾਲ ਲੈ ਕੇ ਪੁੱਜਾ। ਇਥੇ ਡਾਕਟਰਾਂ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ। ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਜੀਜੇ ਨੇ ਉਸ ਦੀ ਭੈਣ ਦਾ ਕਤਲ ਕੀਤਾ ਹੈ ਅਤੇ ਪੁਲਸ ਨੂੰ ਗੁੰਮਰਾਹ ਕਰਨ ਲਈ ਖ਼ੁਦਕੁਸ਼ੀ ਕੀਤੀ ਦਿਖਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੋਈ ਦੋਸਤੀ ਪਹੁੰਚੀ ਹੋਟਲ ਤੱਕ, ਫਿਰ ਕੁੜੀ ਦੇ ਘਰ ਪਹੁੰਚੇ ਮੁੰਡੇ ਦੀ CCTV ਵੀਡੀਓ ਦੇਖ ਪਿਤਾ ਦੇ ਉੱਡੇ ਹੋਸ਼

ਉਧਰ, ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਨੇ ਦੋਸ਼ ਲਾਏ ਹਨ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। ਹਾਲ ਦੀ ਘੜੀ, ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਜੇਕਰ ਕਤਲ ਵਰਗਾ ਕੁਝ ਆਉਂਦਾ ਹੈ ਤਾਂ ਉਸ ਮੁਤਾਬਕ ਕਾਰਵਾਈ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਲੋਕਾਂ ਨੇ ਭਰੇ ਬਾਜ਼ਾਰ ’ਚ ਚਾੜ੍ਹਿਆ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕੁਟਾਪਾ, ਕਰਤੂਤ ਜਾਣ ਹੋਵੋਗੇ ਹੈਰਾਨ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News