ਸ਼ਰਮਨਾਕ ! ਅਣਪਛਾਤੇ ਨਾਲ ਮਿਲ ਕੇ ਦਿਓਰ ਵਲੋਂ ਭਰਜਾਈ ਨਾਲ ਜਬਰ-ਜ਼ਿਨਾਹ

Tuesday, Jul 13, 2021 - 04:33 PM (IST)

ਸ਼ਰਮਨਾਕ ! ਅਣਪਛਾਤੇ ਨਾਲ ਮਿਲ ਕੇ ਦਿਓਰ ਵਲੋਂ ਭਰਜਾਈ ਨਾਲ ਜਬਰ-ਜ਼ਿਨਾਹ

ਫਿਰੋਜ਼ਪੁਰ (ਆਨੰਦ) : ਇਕ ਦਿਓਰ ਵੱਲੋਂ ਆਪਣੀ ਭਰਜਾਈ ਨਾਲ ਬਲਾਤਕਾਰ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਦੀ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਇਕ ਜਨਾਨੀ ਨੇ ਦੱਸਿਆ ਕਿ ਮਿਤੀ 11 ਜੁਲਾਈ 2021 ਨੂੰ ਸਵੇਰੇ 4 ਵਜੇ ਉਹ ਆਪਣੇ ਘਰ ਦੇ ਬਾਹਰਲੇ ਪਾਸੇ ਮੱਝਾਂ ਨੂੰ ਵੇਖਣ ਅਤੇ ਬਾਥਰੂਮ ਕਰਨ ਲਈ ਘਰ ਤੋਂ ਬਾਹਰ ਨਿਕਲੀ ਤਾਂ ਉਸ ਦਾ ਸਕਾ ਦਿਓਰ ਗੋਬਿੰਦਰ ਸਿੰਘ ਤੇ ਇਕ ਅਣਪਛਾਤਾ ਵਿਅਕਤੀ ਜਿਸ ਦਾ ਮੂੰਹ ਬੰਨ੍ਹਿਆ ਹੋਇਆ ਸੀ, ਖੜ੍ਹੇ ਸਨ ਜਿਨ੍ਹਾਂ ਨੇ ਉਸ ਦੀਆਂ ਬਾਹਾਂ ਫੜ ਲਈਆਂ ਤੇ ਬਾਥਰੂਮ ਦੇ ਪਿੱਛੇ ਲਿਜਾ ਕੇ ਉਸ ਦੇ ਦਿਓਰ ਨੇ ਜ਼ਬਰਦਸਤੀ ਉਸ ਨਾਲ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਨੌਜਵਾਨ ਦਾ ਮਿਲਿਆ ਕੰਕਾਲ, ਸਾਹਮਣੇ ਆਈ ਹੈਰਾਨੀਜਨਕ ਗੱਲ

ਪੀੜਤਾ ਨੇ ਦੱਸਿਆ ਕਿ ਇਸ ਦੌਰਾਨ ਉਹ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਭੱਜ ਗਏ ਅਤੇ ਕਿਸੇ ਕੋਲ ਗੱਲ ਨਾ ਕਰਨ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਗਰੀਨਾ ਰਾਣੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਸ ਦੇ ਦਿਓਰ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News