ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ

Sunday, Sep 19, 2021 - 12:40 PM (IST)

ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) - ਮਾਛੀਵਾੜਾ ਪੁਲਸ ਨੇ 4 ਮਹੀਨੇ ਪਹਿਲਾਂ ਲਾਪਤਾ ਹੋਏ ਨੌਜਵਾਨ ਰਾਜੂ ਸਿੰਘ ਵਾਸੀ ਪਿੰਡ ਮਾਜਰੀ ਥਾਣਾ ਮੋਰਿੰਡਾ ਦਾ ਕਤਲ ਕਰਨ ਮਗਰੋਂ ਖੇਤਾਂ ਵਿੱਚ ਦੱਬੀ ਲਾਸ਼ ਕਥਿਤ ਦੋਸ਼ੀ ਤੇਜਿੰਦਰ ਸਿੰਘ ਉਰਫ਼ ਗੋਲਡੀ ਦੀ ਨਿਸ਼ਾਨਦੇਹੀ ’ਤੇ ਬਰਾਮਦ ਕਰ ਲਈ। ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਦੋਸ਼ੀ ਨੇ ਦੱਸਿਆ ਕਿ ਉਸ ਨੇ ਆਪਣੀ ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਆਪਣੇ ਹੀ ਸਾਂਢੂ ਦਾ ਸਾਥੀਆਂ ਨਾਲ ਮਿਲ ਕੇ 4 ਮਹੀਨੇ ਪਹਿਲਾਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਉਸ ਨੇ ਉਸ ਦੀ ਲਾਸ਼ ਨੂੰ ਖੇਤਾਂ ’ਚ ਦੱਬਾ ਦੇ ਰੱਖ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ

ਸਮਰਾਲਾ ਦੇ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਵਿਜੇ ਕੁਮਾਰ ਨੇ ਦੱਸਿਆ ਕਿ ਰਾਜੂ ਸਿੰਘ ਅਤੇ ਤੇਜਿੰਦਰ ਸਿੰਘ ਉਰਫ਼ ਗੋਲਡੀ ਆਪਸ ਵਿੱਚ ਸਾਂਢੂ ਸਨ। ਮਾਛੀਵਾੜਾ ਨੇੜਲੇ ਪਿੰਡ ਭੱਟੀਆਂ ਦੇ ਨਿਵਾਸੀ ਤੇਜਿੰਦਰ ਸਿੰਘ ਉਰਫ਼ ਗੋਲਡੀ ਦਾ ਆਪਣੀ ਪਤਨੀ ਨਾਲ ਤਲਾਕ ਹੋ ਗਿਆ, ਜਿਸਦੇ ਨਾਜਾਇਜ਼ ਸਬੰਧ ਆਪਣੀ ਸਾਲੀ ਨਾਲ ਬਣ ਗਏ। ਰਾਜੂ ਸਿੰਘ ਦੀ ਪਤਨੀ ਆਪਣੇ ਪਤੀ ਨੂੰ ਛੱਡ ਕੇ ਬੱਚਿਆਂ ਸਮੇਤ ਤੇਜਿੰਦਰ ਸਿੰਘ ਉਰਫ਼ ਗੋਲਡੀ ਨਾਲ ਭੱਜ ਗਈ ਸੀ ਅਤੇ ਫਿਰ ਆਪਸ ਵਿੱਚ ਸਮਝੌਤਾ ਕਰਨ ਤੋਂ ਬਾਅਦ ਵਾਪਸ ਆਪਣੇ ਪਤੀ ਕੋਲ ਚਲੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਹੁਣ ਫਿਰ ਪਿਛਲੇ ਕੁਝ ਮਹੀਨਿਆਂ ਤੋਂ ਰਾਜੂ ਸਿੰਘ ਦੀ ਪਤਨੀ ਰਿਸ਼ਤੇ ’ਚ ਲੱਗਦੇ ਆਪਣੇ ਜੀਜਾ ਤੇਜਿੰਦਰ ਸਿੰਘ ਉਰਫ਼ ਗੋਲਡੀ ਨਾਲ ਰਹਿ ਰਹੀ ਸੀ। ਰਾਜੂ ਸਿੰਘ ਇਸ ਗੱਲ ਤੋਂ ਕਾਫ਼ੀ ਪ੍ਰੇਸ਼ਾਨ ਸੀ ਅਤੇ ਉਹ ਲੰਘੀ 13 ਮਈ ਨੂੰ ਆਪਣੀ ਪਤਨੀ ਅਤੇ ਬੱਚਿਆਂ ਨੂੰ ਲੈਣ ਲਈ ਆਪਣੇ ਸਾਂਢੂ ਤੇਜਿੰਦਰ ਸਿੰਘ ਕੋਲ ਆਇਆ, ਜਿਨ੍ਹਾਂ ਦਾ ਆਪਸ ਵਿਚ ਕਾਫ਼ੀ ਝਗੜਾ ਵੀ ਹੋਇਆ। ਡੀ. ਐੱਸ. ਪੀ. ਨੇ ਦੱਸਿਆ ਕਿ ਉਸ ਦਿਨ ਤੋਂ ਰਾਜੂ ਸਿੰਘ ਲਾਪਤਾ ਸੀ, ਜਿਸ ਸਬੰਧੀ ਮਾਛੀਵਾੜਾ ਪੁਲਸ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕੀਤੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ

ਕੁਝ ਦਿਨ ਪਹਿਲਾਂ ਹੀ ਰਾਜੂ ਸਿੰਘ ਦੇ ਸਾਲੇ ਸੰਤੋਸ਼ ਕੁਮਾਰ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦੇ ਜੀਜੇ ਦਾ ਕਤਲ ਤੇਜਿੰਦਰ ਸਿੰਘ ਉਰਫ਼ ਗੋਲਡੀ ਅਤੇ ਉਸਦੇ 2 ਸਾਥੀਆਂ ਨੇ ਮਿਲ ਕੇ ਕਰਨ ਉਪਰੰਤ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਵਿਜੇ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਪਰਚਾ ਦਰਜ ਕਰਨ ਉਪਰੰਤ ਤੇਜਿੰਦਰ ਸਿੰਘ ਗੋਲਡੀ ਅਤੇ ਸੈਮਲ ਵਾਸੀ ਇੰਦਰਾ ਕਾਲੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਖੁਲਾਸਾ ਹੋਇਆ ਕਿ ਇਨ੍ਹਾਂ ਨੇ ਕਤਲ ਕਰ ਲਾਸ਼ ਮਾਛੀਵਾੜਾ ਨੇੜੇ ਵਗਦੇ ਸੂਏ ਕੰਢੇ ਖੇਤਾਂ ’ਚ ਬਣੇ ਕਮਰੇ ਅੰਦਰ ਦੱਬ ਦਿੱਤੀ ਸੀ।

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)

ਪੁਲਸ ਅਨੁਸਾਰ ਕਥਿਤ ਦੋਸ਼ੀ ਤੇਜਿੰਦਰ ਸਿੰਘ ਉਰਫ਼ ਗੋਲਡੀ ਨੇ ਕਬੂਲ ਕੀਤਾ ਕਿ ਰਿਸ਼ਤੇ ’ਚ ਲੱਗਦੀ ਸਾਲੀ ਮੇਰੇ ਨਾਲ ਰਹਿ ਰਹੀ ਸੀ ਪਰ ਉਸਦਾ ਪਤੀ ਰਾਜੂ ਸਿੰਘ ਉਨ੍ਹਾਂ ਦਾ ਇਸ਼ਕ ਪ੍ਰਵਾਨ ਨਹੀਂ ਚੜ੍ਹਨ ਦੇ ਰਿਹਾ ਸੀ ਅਤੇ ਰੁਕਾਵਟਾਂ ਖੜ੍ਹੀਆਂ ਕਰਦਾ ਸੀ। ਇਸ ਕਾਰਨ ਉਸਨੇ 13 ਮਈ ਦੀ ਸ਼ਾਮ ਨੂੰ ਆਪਣੇ ਸਾਥੀ ਸੈਮਲ ਅਤੇ ਰਿੱਕੀ ਵਾਸੀ ਲੱਖੋਵਾਲ ਕਲਾਂ ਦੀ ਮਦਦ ਨਾਲ ਕਿਰਚ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਕੇ ਸੂਏ ਕੰਢੇ ਖੇਤਾਂ ’ਚ ਬਣੇ ਕਮਰੇ ਅੰਦਰ ਉਸਦੀ ਲਾਸ਼ ਨੂੰ ਦੱਬ ਦਿੱਤਾ। ਪੁਲਸ ਵੱਲੋਂ ਅੱਜ ਰਾਜੂ ਸਿੰਘ ਦੀ ਲਾਸ਼ ਕਢਵਾਈ ਗਈ ਤਾਂ ਉਹ ਕੰਕਾਲ ਦਾ ਰੂਪ ਧਾਰਨ ਕਰ ਚੁੱਕੀ ਸੀ। ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੋਸਟਮਾਰਟਮ ਉਪਰੰਤ ਲਾਸ਼ ਦਾ ਡੀ. ਐੱਨ. ਏ. ਟੈਸਟ ਵੀ ਕਰਵਾਇਆ ਜਾਵੇਗਾ, ਤਾਂ ਜੋ ਸਪੱਸ਼ਟ ਹੋ ਕੇ ਸਕੇ ਕਿ ਇਹ ਲਾਸ਼ ਰਾਜੂ ਸਿੰਘ ਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ


author

rajwinder kaur

Content Editor

Related News