ਤਰਨਤਾਰਨ ''ਚ ਵੱਡੀ ਵਾਰਦਾਤ, ਦਿਓਰ ਨੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੀ ਭਰਜਾਈ

01/10/2017 7:26:58 PM

ਵੈਰੋਵਾਲ (ਗਿੱਲ) : ਜ਼ਿਲਾ ਤਰਨਤਾਰਨ ਦੇ ਥਾਂਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤ ਵਿੰਡ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਸ਼ਮੀਰ ਸਿੰਘ ਵੱਲੋ ਆਪਣੀ ਲਾਈਸੈਂਸੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਭਰਜਾਈ ਦਾ ਕਤਲ ਕਰ ਦੇਣ ਤੇ ਪੁੱਤਰ ਨੂੰ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਭਜਨ ਸਿੰਘ ਦੇ ਦੋ ਬੇਟੇ ਬਲਵਿੰਦਰ ਸਿੰਘ ਤੇ ਰਵਿੰਦਰ ਸਿੰਘ ਆਪਸ ਵਿਚ ਅਕਸਰ ਲੜਦੇ ਸਨ ਅਤੇ ਬੀਤੀ ਰਾਤ ਵੀ ਇਨ੍ਹਾਂ ਦੋਵਾਂ ਵਿਚਕਾਰ ਝਗੜਾ ਹੋ ਗਿਆ ਤੇ ਇਸ ਤੋਂ ਬਾਅਦ ਰਵਿੰਦਰ ਸਿੰਘ ਨੇ ਆਪਣੇ ਪਿਤਾ ਹਰਭਜਨ ਸਿੰਘ ਨਾਲ ਝਗੜਾ ਸ਼ੁਰੂ ਕਰ ਦਿੱਤਾ। ਝਗੜੇ ਦੀ ਆਵਾਜ਼ ਸੁਣ ਕੇ ਨਾਲ ਦੇ ਘਰ ਵਿਚ ਰਹਿੰਦੇ ਉਸਦੇ ਭਰਾ ਨਿਰਮਲ ਸਿੰਘ ਉਸਦੀ ਘਰਵਾਲੀ ਹਰਜਿੰਦਰ ਕੌਰ ਅਤੇ ਉਸ ਦਾ ਪੁੱਤਰ ਗਰਿੰਦਰ ਸਿੰਘ ਉਨ੍ਹਾਂ ਨੂੰ ਛੁਡਾਉਣ ਲਈ ਉਨ੍ਹਾਂ ਦੇ ਘਰ ਗਏ ਅਤੇ ਲੜਾਈ ਛੁਡਾ ਕੇ ਰਵਿੰਦਰ ਸਿੰਘ ਨੂੰ ਆਪਣੇ ਘਰ ਲੈ ਗਏ।
ਇਸ ਤੋਂ ਬਾਅਦ ਗੁੱਸੇ ਵਿਚ ਆਏ ਹਰਭਜਨ ਸਿੰਘ ਨੇ ਆਪਣੇ ਘਰ ਦੀ ਛੱਤ ''ਤੇ ਚੜ੍ਹ ਕੇ ਆਪਣੀ ਭਰਜਾਈ ਹਰਜਿੰਦਰ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਅਤੇ ਰਾਈਫਲ ਖੋਹਣ ਲਈ ਅੱਗੇ ਵਧੇ ਆਪਣੇ ਹੀ ਪੁੱਤਰ ਰਵਿੰਦਰ ਸਿੰਘ ''ਤੇ ਵੀ ਗੋਲੀ ਚਲਾ ਦਿੱਤੀ ਜੋ ਉਸਦੇ ਮੋਢੇ ''ਤੇ ਲੱਗਣ ਨਾਲ ਗੰਭੀਰ ਰੂਪ ਜ਼ਖਮੀ ਹੋ ਗਿਆ ਤੇ ਦੋਸ਼ੀ ਮੌਕਾ ਦੇਖ ਕੇ ਫਰਾਰ ਹੋ ਗਿਆ। ਇਸ ਵੇਲੇ ਰਵਿੰਦਰ ਸਿੰਘ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਜੇਰੇ ਇਲਾਜ ਹੈ ਤੇ ਮੌਕੇ ਆਏ ਐਸ .ਪੀ ਡੀ ਰੁਪਿੰਦਰ ਕੁਮਾਰ ਭਾਰਦਵਾਜ਼ ਤੇ ਥਾਂਣਾ ਵੈਰੋਵਾਲ ਦੇ ਐਸ.ਐਸ.ਓ. ਪ੍ਰੀਤਇੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੂਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh