ਰੂਪਨਗਰ ਤੋਂ ਵੱਡੀ ਖ਼ਬਰ: ਭੈਣ ਦੀ 'ਲਵ ਮੈਰਿਜ' ਦੇ 2 ਸਾਲ ਬਾਅਦ ਸਾਲੇ ਨੇ ਬੇਰਹਿਮੀ ਨਾਲ ਵੱਢਿਆ ਜੀਜਾ

Thursday, Sep 16, 2021 - 05:13 PM (IST)

ਰੂਪਨਗਰ ਤੋਂ ਵੱਡੀ ਖ਼ਬਰ: ਭੈਣ ਦੀ 'ਲਵ ਮੈਰਿਜ' ਦੇ 2 ਸਾਲ ਬਾਅਦ ਸਾਲੇ ਨੇ ਬੇਰਹਿਮੀ ਨਾਲ ਵੱਢਿਆ ਜੀਜਾ

ਰੂਪਨਗਰ (ਸੱਜਣ ਸੈਣੀ)- ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਲਵ ਮੈਰਿਜ ਕਰਵਾਉਣ ਦੇ ਦੋ ਸਾਲ ਬਾਅਦ ਨੌਜਵਾਨ ਦਾ ਉਸ ਦੇ ਹੀ ਸਾਲੇ ਵੱਲੋਂ ਕੁਹਾੜੇ ਨਾਲ ਗਰਦਨ ਵੱਢ ਕੇ ਕਤਲ ਕਰ ਦਿੱਤਾ ਗਿਆ। ਸਾਲੇ ਵੱਲੋਂ ਆਪਣੇ ਜੀਜੇ ਦੇ ਘਰ ਵਿੱਚ ਹੀ ਪਹੁੰਚ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕਤਲ ਹੋਏ ਨੌਜਵਾਨ ਦਾ ਨਾਮ ਲਖਵੀਰ ਦਾਸ (35) ਵਾਸੀ ਮਾਲੇਵਾਲ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ

ਇਹ ਮਾਮਲਾ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਮਾਲੇਵਾਲ ਦਾ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਸ ਨੇ ਮਾਮਲੇ ਦੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲਖਵੀਰ ਸਿੰਘ ਉਰਫ਼ ਲੱਖੀ ਅਤੇ ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਨੰਬਰ 100 ਧਾਰਾ 302, 34 - ਆਈ. ਪੀ. ਸੀ. ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News