ਚਾਈਂ-ਚਾਈਂ ਵੀਰਾਂ ਨੂੰ ਰੱਖੜੀ ਬੰਨ੍ਹਣ ਗਈ ਸੀ ਭੈਣ! ਫ਼ਿਰ ਜੋ ਹੋਇਆ ਉਹ ਕਿਸੇ ਨੇ ਨਹੀਂ ਸੀ ਸੋਚਿਆ

Friday, Aug 16, 2024 - 08:10 AM (IST)

ਚਾਈਂ-ਚਾਈਂ ਵੀਰਾਂ ਨੂੰ ਰੱਖੜੀ ਬੰਨ੍ਹਣ ਗਈ ਸੀ ਭੈਣ! ਫ਼ਿਰ ਜੋ ਹੋਇਆ ਉਹ ਕਿਸੇ ਨੇ ਨਹੀਂ ਸੀ ਸੋਚਿਆ

ਜਲੰਧਰ (ਸੁਨੀਲ ਮਹਾਜਨ): ਚਾਈਂ-ਚਾਈਂ ਵੀਰਾਂ ਨੂੰ ਰੱਖੜੀ ਬੰਨ੍ਹਣ ਗਈ ਭੈਣ ਨਾਲ ਵਾਪਸ ਮੁੜਦਿਆਂ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ, ਜਿਸ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ।  ਇਹ ਹਾਦਸਾ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਨੁਕਸਾਨੇ ਗਏ ਵਾਹਨਾਂ ਦੀ ਹਾਲਤ ਵੇਖ ਕੇ ਹੀ ਲਗਾਇਆ ਜਾ ਸਕਦਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਚਾਰਜਰ ਦੀ ਤਾਰ ਨਾਲ ਹੱਥ ਬੰਨ੍ਹ ਕੇ ਨੌਜਵਾਨ ਦਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪੁੱਤ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਮਾਤਾ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਗਏ ਹੋਏ ਸਨ। ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਕਿਸੇ ਨੇ ਫ਼ੋਨ ਕਰ ਕੇ ਉਨ੍ਹਾਂ ਨੂੰ ਦੱਸਿਆ ਕਿ ਤੁਹਾਡੇ ਮਾਤਾ ਜੀ ਦੀ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ

ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਉਕਤ ਔਰਤ ਐਕਟਿਵਾ 'ਤੇ ਆ ਰਹੀ ਸੀ। ਜਲੰਧਰ-ਨਕੋਦਰ ਰੋਡ 'ਤੇ ਉਹ ਕੱਟ ਤੋਂ ਮੁੜਣ ਵਾਲੀ ਸੀ। ਇਸ ਦੌਰਾਨ ਜਲੰਧਰ ਵੱਲ ਨੂੰ ਆ ਰਹੀ ਗੱਡੀ ਨਾਲ ਐਕਟਿਵਾ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News