ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

Tuesday, Sep 06, 2022 - 06:50 PM (IST)

ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਗੁਰਦਾਸਪੁਰ (ਗੁਰਪ੍ਰੀਤ) - ਭੈਣ-ਭਰਾ ਦੇ ਪਵਿੱਤਰ ਰਿਸ਼ਤਾ ਉਸ ਸਮੇਂ ਸ਼ਰਮਸਾਰ ਹੋ ਗਿਆ, ਜਦੋਂ ਗੁਰਦਾਸਪੁਰ ’ਚੋਂ ਨੌਜਵਾਨ ਆਪਣੀ ਮੂੰਹ ਬੋਲੀ ਭੈਣ ਨੂੰ ਲੈ ਕੇ ਫ਼ਰਾਰ ਹੋ ਗਿਆ। ਇਸ ਘਟਨਾ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤਾ ਦੇ ਘਰ ਵਾਲਿਆਂ ਨੇ ਕਿਹਾ ਕਿ ਸਾਡਾ ਪੁੱਤਰ ਕਰਨਦੀਪ ਸਿੰਘ ਆਪਣੀ ਪਤਨੀ ਅਤੇ ਬੱਚੇ ਨਾਲ ਸ਼੍ਰੀਨਗਰ ਵਿੱਚ ਕੰਮ ਕਰਨ ਲਈ ਗਿਆ ਹੋਇਆ ਸੀ ਅਤੇ ਉਥੇ ਹੀ ਰਹਿੰਦਾ ਸੀ। ਸਾਡੇ ਹੀ ਪਿੰਡ ਦਾ ਇੱਕ ਹੋਰ ਮੁੰਡਾ ਵੀ ਉਨ੍ਹਾਂ ਨਾਲ ਉਥੇ ਰਹਿੰਦਾ ਸੀ, ਜਿਸਨੇ ਸਾਡੀ ਨੂੰਹ ਨੂੰ ਆਪਣੀ ਭੈਣ ਬਣਾਇਆ ਹੋਇਆ ਸੀ। ਉਹ ਉਸ ਦੇ ਰੱਖੜੀ ਵੀ ਬੰਨਦੀ ਹੁੰਦੀ ਸੀ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

ਪਰਿਵਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਚਾਨਕ ਹੀ ਸਾਨੂੰ ਫੋਨ ਆਇਆ ਅਤੇ ਸਾਡੇ ਬੇਟੇ ਨੇ ਸਾਨੂੰ ਦੱਸਿਆ ਕਿ ਉਸ ਦੀ ਪਤਨੀ ਘਰ ਵਿੱਚ ਨਹੀਂ ਮਿਲ ਰਹੀ। ਜਦੋਂ ਸਾਡੀ ਨੂੰਹ ਦੀ ਸਾਡੇ ਪੁੱਤਰ ਨੇ ਖੋਜ ਕੀਤੀ ਤਾਂ ਉਸ ਨੂੰ ਪਤਾ ਚੱਲਿਆ ਕਿ ਉਹ ਆਪਣੇ ਭਰਾ ਨਾਲ ਫ਼ਰਾਰ ਹੋ ਚੁੱਕੀ ਹੈ। ਪੀੜਤ ਨੇ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਅਤੇ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News