ਪਰਿਵਾਰ ’ਤੇ ਆ ਡਿੱਗਾ ਦੁੱਖਾਂ ਦਾ ਪਹਾੜ, 6 ਭੈਣਾਂ ਦੇ ਇਕਲੌਤੇ ਭਰਾ ਦੀ ਹਾਦਸੇ ’ਚ ਦਰਦਨਾਕ ਮੌਤ

Monday, Mar 14, 2022 - 09:25 PM (IST)

ਪਰਿਵਾਰ ’ਤੇ ਆ ਡਿੱਗਾ ਦੁੱਖਾਂ ਦਾ ਪਹਾੜ, 6 ਭੈਣਾਂ ਦੇ ਇਕਲੌਤੇ ਭਰਾ ਦੀ ਹਾਦਸੇ ’ਚ ਦਰਦਨਾਕ ਮੌਤ

ਬਲਾਚੌਰ (ਕਟਾਰੀਆ) : 6 ਭੈਣਾਂ ਦੇ ਇਕਲੌਤੇ ਭਰਾ ਦੀ ਟਰੈਕਟਰ-ਟਰਾਲੀ ਹੇਠ ਆ ਕੇ ਮੌਤ ਹੋਣ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬੁੱਲੇਵਾਲ ਵਿਖੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਅਨਮੋਲ ਪੁੱਤਰ ਅਸ਼ੋਕ ਕੁਮਾਰ (10) ਸੀਤਾਮੜੀ ਬਿਹਾਰ ਦਾ ਰਹਿਣ ਵਾਲਾ ਸੀ, ਜੋ ਕਾਫੀ ਸਾਲਾਂ ਤੋਂ ਬੁੱਲੇਵਾਲ ਪਿੰਡ ਵਿਚ ਰਹਿ ਰਹੇ ਸਨ। ਜਾਣਕਾਰੀ ਅਨੁਸਾਰ ਜਦੋਂ ਅਨਮੋਲ ਪਿੰਡ ਵਿਚੋਂ ਸਾਈਕਲ ਠੀਕ ਕਰਵਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ, ਤਾਂ ਸਾਹਮਣਿਓਂ ਆ ਰਹੇ ਟਰੈਕਟਰ-ਟਰਾਲੀ ਹੇਠ ਆ ਗਿਆ। ਅਨਮੋਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ ਖੇਡਦਾ ਪਰਿਵਾਰ, ਇਕਲੌਤੇ ਪੁੱਤ ਦੀ ਓਵਰਡੋਜ਼ ਨਾਲ ਮੌਤ

PunjabKesari

ਉਧਰ ਐੱਸ. ਐੱਚ. ਓ. ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਨਮੋਲ ਪੁੱਤਰ ਅਸ਼ੋਕ ਕੁਮਾਰ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਨੇ ਟਰੈਕਟਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਪਹਿਲਾ ਐਕਸ਼ਨ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤਾ ਵੱਡਾ ਝਟਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News