ਹੁਸ਼ਿਆਰਪੁਰ ਜੇਲ੍ਹ ''ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪੁੱਜੀਆਂ ਭੈਣਾਂ, ਪ੍ਰਸ਼ਾਸਨ ਨੇ ਕੀਤੇ ਖ਼ਾਸ ਪ੍ਰਬੰਧ

Monday, Aug 19, 2024 - 03:32 PM (IST)

ਹੁਸ਼ਿਆਰਪੁਰ ਜੇਲ੍ਹ ''ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪੁੱਜੀਆਂ ਭੈਣਾਂ, ਪ੍ਰਸ਼ਾਸਨ ਨੇ ਕੀਤੇ ਖ਼ਾਸ ਪ੍ਰਬੰਧ

ਹੁਸ਼ਿਆਰਪੁਰ (ਅਮਰੀਕ)- ਅੱਜ ਪੂਰੇ ਦੇਸ਼ ਭਰ ਵਿਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਪਵਿੱਤਰ ਤਿਉਹਾਰ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਪਹੁੰਚੀਆਂ। ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਭੈਣਾਂ ਕਾਫ਼ੀ ਵੱਡੀ ਗਿਣਤੀ ’ਚ ਵੇਖਣ ਨੂੰ ਮਿਲੀਆਂ।

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਜੰਗਲ 'ਚੋਂ ਮਿਲੀ ਮੁੰਡੇ-ਕੁੜੀ ਦੀ ਲਾਸ਼, ਹਾਲਤ ਵੇਖ ਪੁਲਸ ਰਹਿ ਗਈ ਹੈਰਾਨ

PunjabKesari

ਕਈ ਭੈਣਾਂ ਦੀਆਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਸਮੇਂ ਅੱਖਾਂ ਨਮ ਹੋ ਗਈਆਂ ਅਤੇ ਉਨ੍ਹਾਂ ਨੇ ਆਪਣੇ ਭਰਾਵਾਂ ਦੇ ਜਲਦੀ ਬਾਹਰ ਆਉਣ ਦੀ ਅਰਦਾਸ ਵੀ ਕੀਤੀ। ਜੇਲ੍ਹ ਪ੍ਰਸ਼ਾਸਨ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਜੇਲ੍ਹ ’ਚ ਬੰਦ ਭਰਾਵਾਂ ਨੂੰ ਭੇਣਾਂ ਦੇ ਸਾਹਮਣੇ ਕੁਰਸੀ ’ਤੇ ਬਿਠਾ ਕੇ ਰੱਖੜੀ ਬੰਨ੍ਹਵਾਈ ਗਈ। ਇਸ ਨੂੰ ਵੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਵੱਲੋਂ ਮੂੰਹ ਮਿੱਠਾ ਕਰਵਾਉਣ ਲਈ ਮਿਸ਼ਰੀ ਰੱਖੀ ਗਈ ਸੀ।

PunjabKesari
ਇਹ ਵੀ ਪੜ੍ਹੋ-ਰੱਖੜੀ ਦੇ ਦਿਨ ਪੰਜਾਬ 'ਚ ਵੱਡਾ ਹਾਦਸਾ, ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਮਚਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News