ਅੱਜ ਫਿਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ

Saturday, Jul 20, 2024 - 06:23 PM (IST)

ਪਟਿਆਲਾ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ ਐੱਸ. ਆਈ. ਟੀ (ਸਪੈਸ਼ਲ ਜਾਂਚ ਟੀਮ) ਅੱਗੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵਲੋ ਐੱਸ. ਆਈ. ਟੀ. ਨੂੰ ਪੱਤਰ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਹੈ। ਐੱਸ. ਆਈ. ਟੀ. ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸ਼ਵਰਾ ਕਰਨ ਦਿੱਲੀ ਪੁੱਜੇ ਹੋਏ ਹਨ, ਇਸ ਲਈ ਉਹ ਸਿੱਟ ਕੋਲ ਪੇਸ਼ ਨਹੀਂ ਹੋ ਸਕਦੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਗਈ ਐਡਵਾਈਜ਼ਰੀ

ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਅਤੇ ਸੁਪਰੀਮ ਕੋਰਟ ਦੇ ਮਾਮਲੇ ਵਿਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਾਰੀਖਾਂ 'ਤੇ ਬੁਲਾਇਆ ਜਾ ਰਿਹਾ ਹੈ, ਜੋ ਕਿ ਜਾਇਜ਼ ਨਹੀਂ ਹੈ। ਦੱਸਣਯੋਗ ਹੈ ਕਿ 2021 ਵਿਚ ਦਰਜ ਐੱਨ. ਡੀ. ਪੀ. ਐੱਸ. ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। 

ਇਹ ਵੀ ਪੜ੍ਹੋ : ਸਕੂਲ ਦੀ ਅਧਿਆਪਕਾ ਨਾਲ ਪ੍ਰੇਮ ਸੰਬੰਧਾਂ ਦੇ ਚੱਲਦੇ ਨੌਜਵਾਨ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News