ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ
Monday, Mar 17, 2025 - 12:00 PM (IST)

ਪਟਿਆਲਾ (ਬਲਜਿੰਦਰ) : ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਹਨ। ਇਸ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਅਗਵਾਈ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਕਈ ਵਾਰ ਐੱਸ. ਆਈ. ਟੀ. ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਇਕ ਵਾਰ ਫਿਰ ਅੱਜ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ