ਕੋਟਕਪੂਰਾ ਗੋਲੀਕਾਂਡ : 'ਸਿੱਟ' ਨੇ ਪੇਸ਼ ਕੀਤਾ ਪਹਿਲਾਂ ਸਪਲੀਮੈਂਟਰੀ ਚਲਾਨ
Friday, Jun 07, 2019 - 04:02 PM (IST)

ਫਰੀਦਕੋਟ (ਜਗਤਾਰ) - ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ 'ਸਿੱਟ' ਨੂੰ ਗ੍ਰਹਿ ਵਿਭਾਗ ਤੋਂ ਅਦਾਲਤ 'ਚ ਕੇਸ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ। ਇਸ ਮਾਮਲੇ ਦਾ ਪਹਿਲਾਂ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਦੇ ਨਾਲ-ਨਾਲ ਗ੍ਰਹਿ ਵਿਭਾਗ ਦਾ ਮਨਜ਼ੂਰੀ ਪੱਤਰ ਵੀ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕਿਸੇ ਵੀ ਸਰਕਾਰੀ ਅਧਿਕਾਰੀ ਦੇ ਖਿਲਾਫ ਕੇਸ ਚਲਾਉਣ ਲਈ ਸਰਕਾਰ ਦੀ ਮਨਜ਼ੂਰੀ ਲੈਣਾ ਬਹੁਤ ਜ਼ਿਆਦਾ ਜ਼ਰੂਰੀ ਹੈ।