ਗੋਲ਼ੀਕਾਂਡ ਮਾਮਲੇ ’ਚ ਗਠਿਤ ਨਵੀਂ ‘ਸਿੱਟ’’ਤੇ ਉਠ ਰਹੇ ਸਵਾਲਾਂ ਦਾ ਪੰਜਾਬ ਸਰਕਾਰ ਵਲੋਂ ਸਪੱਸ਼ਟੀਕਰਨ
Monday, May 10, 2021 - 01:00 PM (IST)
ਚੰਡੀਗੜ੍ਹ (ਅਸ਼ਵਨੀ) : ਨਵੀਂ ਐੱਸ. ਆਈ. ਟੀ. ਦੀ ਸਮਾਂ ਸੀਮਾ ਨੂੰ ਲੈ ਕੇ ਉਠ ਰਹੇ ਸਵਾਲਾਂ ਦਰਮਿਆਨ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਐੱਸ. ਆਈ. ਟੀ. 6 ਮਹੀਨਿਆਂ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰਨ ਲਈ ਸੁਤੰਤਰ ਹੈ। ਸਰਕਾਰ ਦੀ 6 ਮਹੀਨਿਆਂ ਦੀ ਸਮਾਂ-ਸੀਮਾ ਸਬੰਧੀ ਆਲੋਚਨਾ ਕੀਤੇ ਜਾਣ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਇਰਾਦੇ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਆਪਣੀ ਸੌੜੀ ਰਾਜਨੀਤਕ ਹਿੱਤਾਂ ਲਈ ਗਲਤ ਅਤੇ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਕਿਹਾ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਸਰਕਾਰ
ਐੱਸ. ਆਈ. ਟੀ. ਦੇ ਗਠਿਤ ਹੋਣ ਤੋਂ ਇਕ ਦਿਨ ਬਾਅਦ ਹੀ ਮੈਂਬਰਾਂ ਨੇ 8 ਮਈ ਨੂੰ ਆਪਣੀ ਪਹਿਲੀ ਮੀਟਿੰਗ ਕੀਤੀ ਅਤੇ ਫਰੀਦਕੋਟ ਅਦਾਲਤ ਕੇਸ ਦੀ ਫਾਈਲ ਅਤੇ ਹੋਰ ਸਬੰਧਿਤ ਰਿਕਾਰਡ ਤਲਬ ਕਰ ਕੇ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮਾਂ ਦਿਵਸ ’ਤੇ ਕੈਪਟਨ ਨੇ ਸਾਂਝੀ ਕੀਤੀ ਪੁਰਾਣੀ ਯਾਦ, ਮਾਂ ਨੂੰ ਚੇਤੇ ਕਰ ਆਖੀ ਇਹ ਗੱਲ
ਬੁਲਾਰੇ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐੱਸ. ਆਈ. ਟੀ. ਲਈ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ ਸਗੋਂ ਹਾਈ ਕੋਰਟ ਵਲੋਂ ਤੈਅ ਕੀਤਾ ਗਿਆ ਹੈ। ਹਾਈ ਕੋਰਟ ਦੇ ਹੁਕਮਾਂ ’ਤੇ ਸੂਬਾ ਸਰਕਾਰ ਵਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਨਿਰਧਾਰਤ ਸਮੇਂ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰ ਸਕਦੀ ਹੈ। ਜਿੱਥੋਂ ਤੱਕ ਸੰਭਵ ਹੋ ਸਕੇ ਇਹ ਜਾਂਚ ਦੋ ਮਹੀਨਿਆਂ ਦੇ ਅੰਦਰ-ਅੰਦਰ ਵੀ ਪੂਰੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ਵਿਚ ਕੈਪਟਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮੰਗੀ ਮਦਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?