ਐੱਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕਰਨ ਵਾਲਿਆਂ ਨੂੰ ਕੁੰਵਰ ਵਿਜੇ ਪ੍ਰਤਾਪ ਦਾ ਤਿੱਖਾ ਜਵਾਬ

Saturday, Apr 17, 2021 - 06:15 PM (IST)

ਚੰਡੀਗੜ੍ਹ : ਬੇਅਦਬੀ-ਗੋਲੀਕਾਂਡ ਮਾਮਲੇ ’ਤੇ ਗਠਿਤ ਐੱਸ. ਆਈ. ਟੀ. ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰਨ ਵਾਲਿਆਂ ਨੂੰ ਕੁੰਵਰ ਵਿਜੈ ਪ੍ਰਤਾਪ ਨੇ ਬੇਹੱਦ ਤਿੱਖਾ ਜਵਾਬ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਜੋ ਲੋਕ ਐੱਸ. ਆਈ. ਟੀ. ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ, ਉਨ੍ਹਾਂ ਨੂੰ ਦਰਅਸਲ ਮਾਮਲੇ ਦੀ ਸਮਝ ਹੀ ਨਹੀਂ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਰਿਪੋਰਟ ਤਾਂ ਪਹਿਲਾਂ ਹੀ ਜਨਤਕ ਹੋ ਚੁੱਕੀ ਹਨ ਕਿਉਂਕਿ ਚਲਾਨ ਦੇ ਰੂਪ ਵਿਚ ਜੋ ਦਸਤਾਵੇਜ਼ ਅਦਾਲਤ ਵਿਚ ਦਿੱਤਾ ਜਾਂਦਾ ਹੈ, ਉਹ ਪਬਲਿਕ ਡਾਕਿਊਮੈਂਟ ਹੁੰਦਾ ਹੈ। ਇਸ ਲਈ ਉਹ ਰਿਪੋਰਟ ਤਾਂ ਪਹਿਲਾਂ ਹੀ ਦਸਤਾਵੇਜ਼ ਦੀ ਸ਼ਕਲ ਵਿਚ ਜਨਤਕ ਹੋ ਚੁੱਕੀ ਹੈ। ਲਿਹਾਜ਼ਾ ਜਿਹੜੇ ਲੋਕ ਹੁਣ ਇਸ ਰਿਪਰੋਟ ਨੂੰ ਜਨਤਕ ਕਰਨ ਲਈ ਆਖ ਰਹੇ ਹਨ, ਉਨ੍ਹਾਂ ਨੂੰ ਮਾਮਲੇ ਦੀ ਸਮਝ ਹੀ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਤਹਿਲਕਾ ਮਚਾਉਣ ਵਾਲੇ ਕੁੰਵਰ ਵਿਜੇ ਪ੍ਰਤਾਪ ਬਾਰੇ ਛਿੜੀ ਨਵੀਂ ਚਰਚਾ

ਨਵਜੋਤ ਸਿੱਧੂ ਤੇ ਸੁਨੀਲ ਜਾਖੜ ਨੇ ਕੀਤੀ ਸੀ ਮੰਗ
ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ-ਗੋਲੀਕਾਂਡ ਮਾਮਲੇ ਦੀ ਜਾਂਚ ਲਈ ਇਕ ਐੱਸ. ਆਈ. ਟੀ. ਬਣਾਈ ਗਈ ਸੀ, ਇਸ ਸਿਟ ਨੇ ਆਪਣੀ ਜਾਂਚ ਪੂਰੀ ਕਰਕੇ ਰਿਪੋਰਟ ਪੇਸ਼ ਕਰ ਦਿੱਤੀ, ਜਿਸ ਤੋਂ ਬਾਅਦ ਬੀਤੇ ਦਿਨੀਂ ਹਾਈਕੋਰਟ ਵਲੋਂ ਇਸ ਐੱਸ. ਆਈ. ਟੀ. ਨੂੰ ਖਾਰਜ ਕਰਦੇ ਹੋਏ ਨਵੀਂ ਐੱਸ. ਆਈ. ਟੀ. ਬਣਾਉਣ ਦੇ ਹੁਕਮ ਦਿੱਤੇ ਅਤੇ ਇਹ ਹਿਦਾਇਤ ਕੀਤੀ ਕਿ ਨਵੀਂ ਐੱਸ. ਆਈ. ਟੀ. ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਵੱਖ ਰੱਖਿਆ ਜਾਵੇ। ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੰਗ ਕੀਤੀ ਕਿ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪਰੋਟ ਜਨਤਕ ਕੀਤੀ ਗਈ ਸੀ, ਉਸੇ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਐੱਸ. ਆਈ. ਟੀ. ਵਾਲੀ ਰਿਪੋਰਟ ਜਨਤਕ ਕੀਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਵੀ ਸਿੱਧੂ ਦੀ ਹਿਮਾਇਤ ਕਰਦਿਆਂ ਐੱਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਐੱਸ. ਆਈ. ਟੀ. ਮਾਮਲੇ ’ਤੇ ਨਵਜੋਤ ਸਿੱਧੂ ਦਾ ਵੱਡਾ ਧਮਾਕਾ, ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News