ਐੱਸ. ਆਈ. ਟੀ. ਦੀ ਜਾਂਚ ''ਚ ਸ਼ਾਮਲ ਹੋਵਾਂਗਾ : ਸੁਖਬੀਰ

11/13/2018 9:10:37 AM

ਅੰਮ੍ਰਿਤਸਰ(ਛੀਨਾ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਸਬੰਧੀ ਮੀਟਿੰਗ 'ਚ ਭਾਗ ਲੈਣ ਲਈ ਗੁਰੂ ਨਗਰੀ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਸਰਬੱਤ ਦੇ ਭਲੇ ਵਾਸਤੇ ਅਰਦਾਸ ਵੀ ਕੀਤੀ।

ਇਸ ਉਪਰੰਤ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ 'ਚ ਚੱਲੀ ਗੋਲੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ.ਆਈ.ਟੀ.) ਵੱਲੋਂ ਭੇਜੇ ਗਏ ਸੰਮਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ ਕਿ (ਐੱਸ.ਆਈ.ਟੀ.) ਦੀ ਜਾਂਚ 'ਚ ਉਹ ਜ਼ਰੂਰ ਸ਼ਾਮਲ ਹੋਣਗੇ।  ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੇ ਕਰਵਾਉਣ ਵਾਲਿਆਂ ਨੂੰ ਸਜ਼ਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਪਾਰਟੀ 'ਚੋਂ ਕੱਢੇ ਗਏ ਟਕਸਾਲੀ ਆਗੂਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਉਨ੍ਹਾਂ ਨੂੰ ਟਕਸਾਲੀ ਬਣਾਇਆ ਸੀ ਤੇ ਹੁਣ ਪਾਰਟੀ ਨੇ ਹੀ ਉਨ੍ਹਾਂ ਨੂੰ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਇਆ ਹੈ ਜਿਸ ਵਿਚ ਮੇਰੇ ਇਕੱਲੇ ਦਾ ਕੋਈ ਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 'ਚ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹ ਚਾਹੇ ਕੋਈ ਵੀ ਹੋਵੇ।


cherry

Content Editor

Related News