ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ SIT ਦੀ ਅਪੀਲ, ਵੀਰਵਾਰ ਨੂੰ ਲੋਕ ਸਾਂਝੀ ਕਰ ਸਕਦੇ ਹਨ ਜਾਣਕਾਰੀ

Monday, Apr 03, 2023 - 06:03 PM (IST)

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ SIT ਦੀ ਅਪੀਲ, ਵੀਰਵਾਰ ਨੂੰ ਲੋਕ ਸਾਂਝੀ ਕਰ ਸਕਦੇ ਹਨ ਜਾਣਕਾਰੀ

ਚੰਡੀਗੜ੍ਹ : ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ. ) ਦੇ ਮੁਖੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਨ੍ਹਾਂ ਨਾਲ ਸਾਂਝੀ ਕਰ ਸਕਦੇ ਹਨ। ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ. ਡੀ. ਜੀ. ਪੀ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਨਵਜੋਤ ਸਿੱਧੂ, ਸਾਂਝਾ ਕੀਤਾ ਦੁੱਖ

ਏ. ਡੀ. ਜੀ. ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 98759-83237 'ਤੇ ਮੈਸੇਜ ਭੇਜ ਕੇ ਜਾਂ ਆਈ. ਡੀ. newsit2021kotkapuracase@gmail.com 'ਤੇ ਈ-ਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐੱਸ. ਆਈ. ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਇਹ ਵੀ ਪੜ੍ਹੋ- ਸਿੱਧੂ ਦੀ ਰਿਹਾਈ ਦੌਰਾਨ ਦੋ ਖੇਮਿਆਂ ’ਚ ਵੰਡੀ ਨਜ਼ਰ ਆਈ ਕਾਂਗਰਸ, ਵੜਿੰਗ ਨਾਲ ਵਧ ਸਕਦੀ ਹੈ ਖਿੱਚੋਤਾਣ

ਏ. ਡੀ. ਜੀ. ਪੀ. ਨੂੰ ਸੌਂਪੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਐੱਸ. ਆਈ. ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲ਼ੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਲਈ ਏ. ਡੀ. ਜੀ. ਪੀ. ਐੱਲ.ਕੇ. ਯਾਦਵ, ਆਈ. ਜੀ. ਰਾਕੇਸ਼ ਅਗਰਵਾਲ ਅਤੇ ਐੱਸ. ਐੱਸ. ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News