ਬੇਅਦਬੀ ਮਾਮਲੇ 'ਚ SIT ਦੀ ਵੱਡੀ ਕਾਰਵਾਈ, 6 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

Sunday, May 16, 2021 - 11:22 PM (IST)

ਫਰੀਦਕੋਟ(ਜਗਤਾਰ)- 2015 ’ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘਵਾਲਾ ਅਤੇ ਬਰਗਾੜੀ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਜਾਂਚ ਕਰ ਰਹੀ ਐੱਸ.ਆਈ.ਟੀ. ਹੁਣ ਫਿਰ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ। ਆਈ. ਜੀ. ਬਾਰਡਰ ਐੱਸ. ਪੀ. ਐੱਸ. ਪਰਮਾਰ ਦੀ ਇਸ ਟੀਮ ਵਲੋਂ ਕਮਾਂਡ ਸੰਭਾਲਣ ਤੋਂ ਬਾਅਦ ਵੱਡੀ ਕਾਰਵਾਈ ਕਰਦੇ ਹੋਏ ਬੇਅਦਬੀ ਦੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕੋਵਿਡ-19 ਕਾਰਣ ਪੰਜਾਬ 'ਚ ਲਗਾਤਾਰ ਵੱਧ ਰਹੀਆਂ ਮੌਤਾਂ ਦਾ ਕੈਪਟਨ ਨੇ ਲਾਈਵ ਹੋ ਦੱਸਿਆ ਕਾਰਣ (ਵੀਡੀਓ)

ਇਸ ਮਾਮਲੇ ਦੀ ਜਾਂਚ ਪਹਿਲਾਂ ਸੀ. ਬੀ. ਆਈ. ਨੂੰ ਸੌਂਪ ਦਿੱਤੀ ਗਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਦਾਲਤੀ ਲੜਾਈ ਰਾਹੀਂ ਜਾਂਚ ਵਾਪਸ ਪੰਜਾਬ ਪੁਲਸ ਨੂੰ ਦਿਵਾ ਦਿੱਤੀ। ਸੀ. ਬੀ. ਆਈ. ਤੋਂ ਜਾਂਚ ਵਾਪਸ ਲੈਣ ਤੋਂ ਬਾਅਦ ਐੱਸ. ਆਈ. ਟੀ. ਦੀ ਇਹ ਪਹਿਲੀ ਵੱਡੀ ਕਾਰਵਾਈ ਹੈ। 

ਇਹ ਵੀ ਪੜ੍ਹੋ-  ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 202 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ 'ਚ ਐਸ.ਆਈ.ਟੀ. ਵਲੋਂ ਜਿਹੜੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਵਿੱਚ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਦੇ ਨਾਮ ਹਨ। 

 

 


Bharat Thapa

Content Editor

Related News