ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ

Thursday, Aug 08, 2024 - 06:32 PM (IST)

ਪਟਿਆਲਾ (ਵੈੱਬ ਡੈਸਕ, ਬਲਜਿੰਦਰ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ 'ਚ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਐੱਸ.ਆਈ. ਟੀ. ਨੇ ਉਨ੍ਹਾਂ ਨੂੰ ਡਰੱਗ ਕੇਸ ਦੇ ਚੱਲਦੇ ਤਲਬ ਕੀਤਾ ਹੈ। ਐੱਸ.ਆਈ.ਟੀ. ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਅਤੇ ਇਸ ਲਈ ਉਨ੍ਹਾਂ ਵਲੋਂ ਵੱਖ-ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ 8 ਅਗਸਤ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ, ਜਿਸ ਦੇ ਚੱਲਦੇ ਅੱਜ ਉਹ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸਨ। 

ਬਿਕਰਮ ਸਿੰਘ ਮਜੀਠੀਆ ਵੱਲੋਂ ਐੱਸ. ਆਈ. ਟੀ. ਦੇ ਸਾਹਮਣੇ ਪੇਸ਼ ਹੋਣ ਨੂੰ ਲੈ ਕੇ ਅੱਜ ਪੁਲਸ ਲਾਈਨ ਦੇ ਸਾਮਹਣੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ। ਪੁਲਸ ਲਾਈਨ ਦੇ ਸਾਹਮਣੇ ਰੋਡ ’ਤੇ ਡੀ. ਐੱਸ. ਪੀ. ਦਿਹਾਤੀ ਗੁਰਪ੍ਰਤਾਪ ਸਿੰਘ ਢਿੱਲੋਂ ਅਤੇ ਥਾਣਾ ਅਨਾਜ ਮੰਡੀ ਦੇ ਐੱਸ. ਐੱਚ. ਓ. ਇੰਸ. ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਪਾਰਟੀ ਨੂੰ ਤਾਇਨਾਤ ਕੀਤਾ ਗਿਆ ਸੀ। ਹਲਾਂਕਿ ਅੱਜ ਜ਼ਿਆਦਾ ਅਕਾਲੀ ਵਰਕਰ ਨਹੀਂ ਆਏ ਸਨ ਪਰ ਫਿਰ ਵੀ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਨੇ ਮੀਡੀਆ ਨੂੰ ਥੋੜ੍ਹੀ ਦੂਰੀ ’ਤੇ ਰੋਕ ਦਿੱਤਾ ਅਤੇ ਇਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕੀਤੀ। ਬਿਕਰਮ ਸਿੰਘ ਮਜੀਠੀਆ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਜਾਂਚ ਲਈ ਬਣਾਈ ਸਿੱਟ ਦਾ ਇੰਚਾਰਜ ਤਾਂ ਮੁੱਖ ਮੰਤਰੀ ਹੋਣਾ ਚਾਹੀਦਾ। ਇਸ ਤੋਂ ਬਾਅਦ ਮਜੀਠੀਆ ਨੂੰ ਇਕੱਲੇ ਨੂੰ ਹੀ ਅੰਦਰ ਜਾਣ ਦਿੱਤਾ ਗਿਆ। ਪੁਲਸ ਵੱਲੋਂ ਕਿਸੇ ਵੀ ਵਰਕਰ ਨੂੰ ਇਸ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਬੈਠ ਕੇ ਅਮਰੀਕਾ ਵਿਚ ਮਾਰੀ ਜਾਂਦੀ ਸੀ ਠੱਗੀ, ਫੜੀ ਗਈ ਗੈਂਗ ਦਾ ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News