ਬਿਕਰਮ ਮਜੀਠੀਆ ਹਾਜ਼ਰ ਹੋ ! ਐੱਸ. ਆਈ. ਟੀ. ਨੇ ਫਿਰ ਭੇਜੇ ਸੰਮਨ

Wednesday, Jul 10, 2024 - 05:53 PM (IST)

ਬਿਕਰਮ ਮਜੀਠੀਆ ਹਾਜ਼ਰ ਹੋ ! ਐੱਸ. ਆਈ. ਟੀ. ਨੇ ਫਿਰ ਭੇਜੇ ਸੰਮਨ

ਪਟਿਆਲਾ : ਡਰੱਗ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸੰਮਨ ਭੇਜ ਕੇ ਤਲਬ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਮਾਮਲੇ ਦੇ ਚੱਲਦੇ ਬਿਕਰਮ ਮਜੀਠੀਆ ਨੂੰ 18 ਜੁਲਾਈ ਨੂੰ ਪਟਿਆਲਾ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਕਿਸਾਨ ਸ਼ੁੱਭਕਰਨ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਐੱਸ. ਆਈ. ਟੀ. ਦੇ ਸੰਮਨਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਐੱਸ. ਆਈ. ਟੀ. ਨੇ ਇਹ ਸੰਮਨ ਵਾਪਸ ਲੈ ਲਏ ਸਨ। ਅੱਜ ਫਿਰ ਐੱਸ. ਆਈ. ਟੀ. ਨੇ ਨਵੇਂ ਸਿਰਿਓਂ ਮਜੀਠੀਆ ਨੂੰ ਤਲਬ ਕਰ ਲਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News