ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

Tuesday, Feb 27, 2024 - 06:36 PM (IST)

ਕੋਟਕਪੂਰਾ- ਸਾਲ 2015 'ਚ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ 'ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਸਿਆਸੀ ਲਾਹਾ ਲੈਣ ਲਈ ਸਾਜਿਸ਼ ਰਚੀ ਗਈ ਸੀ। ਇਸ ਮਾਮਲੇ 'ਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ 'ਚ ਪੇਸ਼ ਕੀਤੇ ਗਏ ਪੰਜਵੇਂ ਸਪਲੀਮੈਂਟਰੀ ਚਲਾਨ ਵਿੱਚ ਇਹ ਦਾਅਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਏਡੀਜੀਪੀ ਐਲ. ਕੇ. ਯਾਦਵ ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੇ ਤਿੰਨ ਮੈਂਬਰਾਂ ਦੇ ਦਸਤਖਤਾਂ ਹੇਠ ਤਿਆਰ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸਿੰਘ ਸੈਣੀ ਨੇ ਡੇਰਾ ਪ੍ਰੇਮੀਆਂ ਨੂੰ ਖੁਸ਼ ਕਰਨ ਅਤੇ ਚੋਣਾਂ ਵਿੱਚ ਵੋਟਾਂ ਬਟੋਰਨ ਲਈ ਇਹ ਸਾਜ਼ਿਸ਼ ਰਚੀ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਅਦਾਲਤ 'ਚ ਕੇਸ ਨੰਬਰ 129 'ਚ 130 ਪੰਨਿਆਂ ਅਤੇ ਕੇਸ ਨੰਬਰ 92 'ਚ 81 ਪੰਨਿਆਂ 'ਚ ਪੇਸ਼ ਕੀਤੇ ਗਏ ਪੰਜਵੇਂ ਸਪਲੀਮੈਂਟਰੀ ਚਲਾਨ 'ਚ ਅ ਐੱਸ.ਆਈ.ਟੀ. ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐੱਸ.ਐੱਸ.ਪੀ. ਫਰੀਦਕੋਟ ਸੁਖਮਿੰਦਰ ਸਿੰਘ ਮਾਨ ਅਤੇ ਸਿਟੀ ਥਾਣਾ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ। ਟੀਮ ਨੇ ਜਾਂਚ ਰਿਪੋਰਟ, ਫੋਰੈਂਸਿਕ ਰਿਪੋਰਟ, ਘਟਨਾ ਦੌਰਾਨ ਵਰਤੇ ਗਏ ਅਸਲੇ ਦੀ ਬੈਲਿਸਟਿਕ ਰਿਪੋਰਟ, ਗਵਾਹਾਂ ਦੀ ਸੂਚੀ ਅਤੇ ਹੋਰ ਦਸਤਾਵੇਜ਼ ਅਦਾਲਤ ਨੂੰ ਸੌਂਪ ਦਿੱਤੇ ਹਨ। ਅਦਾਲਤ ਨੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 1 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਦਿਨ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਣੀ ਹੈ। 

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਦੱਸ ਦੇਈਏ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਏ.ਡੀ.ਜੀ.ਪੀ. ਐੱਲ. ਕੇ ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ ਕਰ ਰਹੀ ਹੈ। ਐੱਸ.ਆਈ.ਟੀ ਨੇ ਇਸ ਤੋਂ ਪਹਿਲਾਂ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਅਦਾਲਤ 'ਚ 7,100 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ।  14 ਅਕਤੂਬਰ 2015 ਨੂੰ ਕੋਟਕਪੂਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਦਾ ਦੋਸ਼ ਹੈ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਸ ਨੇ ਗੋਲੀਬਾਰੀ ਕੀਤੀ, ਜਿਸ 'ਚ ਕੁਝ ਲੋਕ ਜ਼ਖਮੀ ਵੀ ਹੋਏ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News