ਸੁਖਬੀਰ ਬਾਦਲ ਤੋਂ ਸਿਟ ਦੀ ਪੁੱਛਗਿਛ ਖ਼ਤਮ

Saturday, Jun 26, 2021 - 03:37 PM (IST)

ਚੰਡੀਗੜ੍ਹ: ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ। ਇਹ ਪੁੱਛਗਿਛ ਕਰੀਬ 4 ਘੰਟੇ ਤੱਕ ਚੱਲੀ ਤੇ ਸੁਖਬੀਰ ਬਾਦਲ ਦੇ ਨਾਲ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਸਮਰਥਕ ਇਕੱਠੇ ਹੋਏ ਅਤੇ ਉਹ ਉਨਾਂ ਚਿਰ ਉੱਥੇ ਹੈੱਡਕੁਆਰਟਰ ਦੇ ਬਾਹਰ ਹੀ ਰਹੇ। ਤੇ ਹੁਣ ਥੋੜੀ ਦੇਰ ਤੱਕ ਅਕਾਲੀ ਦਲ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ ਐੱਸ. ਆਈ. ਟੀ. ’ਚੋਂ ਦਿੱਤਾ ਅਸਤੀਫ਼ਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਵਾਲ ਵੀ ਚੁੱਕੇ ਸਨ। ਦਰਅਸਲ ਐੱਸ. ਆਈ. ਟੀ. ਵਿਚ ਸ਼ਾਮਲ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਜਦੋਂ ਬਾਦਲ ਤੋਂ ਸਵਾਲ ਪੁੱਛਿਆ ਤਾਂ ਉਨ੍ਹਾਂ ਇਸ ’ਤੇ ਇਤਰਾਜ਼ ਜਤਾਉਂਦੇ ਹੋਏ ਪੁੱਛਿਆ ਕਿ ਤੁਸੀਂ ਕੌਣ ਹੋ? ਇਸ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਵੀ ਸਿੰਗਲਾ ’ਤੇ ਸਵਾਲ ਚੁੱਕੇ ਸਨ। ਜਿਸ ਪਿੱਛੋਂ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।

ਇਹ ਵੀ ਪੜ੍ਹੋ : ਕੈਪਟਨ ਦੀ ਕੋਠੀ ਕੋਲੋਂ ਮਿਲੀ ਲਾਸ਼ ਦਾ ਕਈ ਦਿਨ ਬਾਅਦ ਵੀ ਨਹੀਂ ਮਿਲਿਆ ਸਿਰ, ਅੰਤ ਪੁਲਸ ਨੇ ਚੁੱਕਿਆ ਇਹ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News