ਐੱਸ. ਆਈ. ਟੀ. 'ਚੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਛੁੱਟੀ!

Monday, Apr 08, 2019 - 06:46 PM (IST)

ਐੱਸ. ਆਈ. ਟੀ. 'ਚੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਛੁੱਟੀ!

ਚੰਡੀਗੜ੍ਹ (ਭੁੱਲਰ) : ਬੇਅਦਬੀ ਅਤੇ ਕੋਟਕਪੂਰਾ-ਬਹਿਲਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਐੱਸ. ਆਈ. ਟੀ. ਦੇ ਮੈਂਬਰ ਤੇ ਆਈ. ਪੀ. ਐੱਸ. ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਐੱਸ. ਆਈ. ਟੀ. 'ਚੋਂ ਛੁੱਟੀ ਹੋ ਗਈ ਹੈ। ਇਹ ਕਾਰਵਾਈ ਚੋਣ ਕਮਿਸ਼ਨ ਵਲੋਂ ਅਕਾਲੀ ਦਲ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਿਆ ਹੈ। 

PunjabKesari
ਦਰਅਸਲ ਅਕਾਲੀ ਦਲ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵਲੋਂ ਚੋਣ ਕਮਿਸ਼ਨ ਨੂੰ ਐੱਸ. ਆਈ. ਟੀ. ਮੈਂਬਰ ਤੇ ਆਈ. ਪੀ. ਐੱਸ. ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਸ਼ਿਕਾਇਤ ਕੀਤੀ ਸੀ। ਲਿਖਤੀ ਸ਼ਿਕਾਇਤ ਵਿਚ ਅਕਾਲੀ ਦਲ ਨੇ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਵੱਖ-ਵੱਖ ਟੀ. ਵੀ. ਚੈਨਲਾਂ ਨੂੰ ਦਿੱਤੇ ਇੰਟਰਵਿਊ ਵਿਚ ਸਿੱਧੇ ਤੌਰ 'ਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧ ਰਹੇ ਹਨ। ਅਕਾਲੀ ਦਲ ਨੇ ਕਿਹਾ ਸੀ ਕਿ ਵਿਜੇ ਪ੍ਰਤਾਪ ਸਿਆਸਤ ਤੋਂ ਪ੍ਰੇਰਤ ਬਿਆਨ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 
ਇਸ ਦੇ ਚੱਲਦੇ ਮੁੱਖ ਚੋਣ ਕਮਿਸ਼ਨ ਨੇ ਸਿੱਧੀ ਕਾਰਵਾਈ ਕਰਦੇ ਹੋਏ ਸੂਬੇ ਦੇ ਮੁੱਖ ਸਕੱਤਰ ਨੂੰ ਕੁੰਵਰ ਵਿਜੇ ਪ੍ਰਤਾਪ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਇਹ ਵੀ ਹੁਕਮ ਦਿੱਤੇ ਗਏ ਹਨ ਕਿ ਚੋਣਾਂ ਦੇ ਚੱਲਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਿਸੇ ਵੀ ਅਹਿਮ ਜਗ੍ਹਾ 'ਤੇ ਨਾ ਲਗਾਇਆ ਜਾਵੇ।


author

Gurminder Singh

Content Editor

Related News