ਸੁਧੀਰ ਸੂਰੀ ਕਤਲ ਕਾਂਡ ’ਚ SIT ਦਾ ਗਠਨ, ਪੁਲਸ ਕਮਿਸ਼ਨਰ ਨੇ ਦੱਸਿਆ ਸੰਦੀਪ ਸੰਨੀ ਨੇ ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ

11/06/2022 6:25:04 PM

ਅੰਮ੍ਰਿਤਸਰ (ਵੈੱਬ ਡੈਸਕ) : ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ SIT ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਸ ਕਮਿਸ਼ਨਰ ਅੰਮ੍ਰਿਤਸਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਕਤਲਕਾਂਡ ਗੰਭੀਰਤਾ ਨੂੰ ਮੁੱਖ ਰੱਖਦਿਆਂ SIT ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੀ. ਜੀ. ਪੀ. ਵੱਲੋਂ SIT ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਇਸ ਮਾਮਲੇ 'ਚ ਮੁਲਜ਼ਮ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾਮਜ਼ਦ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਸ ਕਮਿਸ਼ਨਰ ਨੇ ਖ਼ੁਲਾਸਾ ਕੀਤਾ ਕਿ ਮੁਲਜ਼ਮ ਸੰਦੀਪ ਸੰਨੀ ਸੋਸ਼ਲ ਮੀਡੀਆ ਤੋਂ ਕਾਫੀ ਪ੍ਰਭਾਵਿਤ ਸੀ ਅਤੇ ਉਸ ਨੇ ਹੇਟ ਕ੍ਰਾਈਮ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜ ਤੱਤਾਂ ’ਚ ਵਿਲੀਨ ਹੋਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ, ਅੰਤਿਮ ਯਾਤਰਾ ’ਚ ਸਮਰਥਕਾਂ ਦਾ ਉਮੜਿਆ ਹਜੂਮ

ਫਿਲਹਾਲ ਇਸ ਮਾਮਲੇ 'ਚ ਇਕ ਦੋਸ਼ੀ ਸੰਦੀਪ ਸਿੰਘ ਸੰਨੀ ਹੀ ਸਾਹਮਣੇ ਆਇਆ ਹੈ, ਜਿਸ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਕੇ ਹਥਿਆਰ ਬਰਾਮਦ ਕਰ ਲਿਆ ਹੈ। SIT ਵੱਲੋਂ ਹੁਣ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਵਿਗਿਆਨਕ ਤਰੀਕੀਆਂ ਅਤੇ ਤੱਤਾਂ ਦਾ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਅਤੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅੱਜ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਸ਼ਿਵਪੁਰੀ ’ਚ ਸਥਿਤ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News