328 ਪਾਵਨ ਸਰੂਪਾਂ ਦੇ ਮਾਮਲੇ ''ਚ ਰਿਕਾਰਡ ਲੈਣ SGPC ਦਫਤਰ ਪਹੁੰਚੀ SIT
Tuesday, Jan 13, 2026 - 02:28 PM (IST)
ਅੰਮ੍ਰਿਤਸਰ (ਜ.ਬ.)- 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਵਿਸ਼ੇਸ਼ ਜਾਂਚ ਟੀਮ (SIT) ਦੇ ਅਧਿਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪਹੁੰਚੇ ਹਨ। ਇਹ ਕਾਰਵਾਈ ਅੰਮ੍ਰਿਤਸਰ ਦੇ ਨਾਲ ਨਾਲ ਚੰਡੀਗੜ੍ਹ ਸਥਿਤ ਐਸਜੀਪੀਸੀ ਦਫ਼ਤਰ ਵਿੱਚ ਵੀ ਕੀਤੀ ਜਾ ਰਹੀ ਹੈ, ਜਿੱਥੇ ਥੋੜ੍ਹੀ ਦੇਰ ਵਿੱਚ ਅਧਿਕਾਰੀਆਂ ਚੰਡੀਗੜ੍ਹ ਪਹੁੰਚਣਗੇ।
ਇਹ ਵੀ ਪੜ੍ਹੋ- ਐਸੀ ਦੀਵਾਨਗੀ ਦੇਖੀ ਨਾ ਕਹੀਂ: 300 ਰੁਪਏ ਦੀ ਖਰੀਦੀ ਪਤੰਗ, ਘਰ ਲਿਜਾਣ ਲਈ ਦੇਣਾ ਪਿਆ...
ਦੱਸ ਦੇਈਏ ਕਿ ਜਥੇਦਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਸਪਸ਼ਟ ਆਦੇਸ਼ ਦਿੱਤੇ ਗਏ ਹਨ। ਇਸ ਸਬੰਧ ਵਿੱਚ ਐਸ. ਆਈ. ਟੀ. ਦੇ ਅਧਿਕਾਰੀ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅੱਜ ਉਹ ਕਿਸੇ ਤਰ੍ਹਾਂ ਦੀ ਪੁੱਛਗਿੱਛ ਲਈ ਨਹੀਂ, ਸਗੋਂ 328 ਪਾਵਨ ਸਰੂਪਾਂ ਨਾਲ ਸੰਬੰਧਿਤ ਸਾਰੇ ਰਿਕਾਰਡ ਪ੍ਰਾਪਤ ਕਰਨ ਲਈ ਐੱਸਜੀਪੀਸੀ ਦਫ਼ਤਰ ਪਹੁੰਚੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਐਸ. ਆਈ. ਟੀ. ਅਧਿਕਾਰੀ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਇਹ ਪਤਾ ਲਗਾਉਣਾ ਹੈ ਕਿ ਇਹ ਪਾਵਨ ਸਰੂਪ ਇਸ ਸਮੇਂ ਕਿੱਥੇ ਹਨ, ਕੀ ਉਹ ਗੁਰੂ ਮਰਿਆਦਾ ਅਨੁਸਾਰ ਸਥਾਨਾਂ ਤੱਕ ਪਹੁੰਚਾਏ ਗਏ ਹਨ ਅਤੇ ਜਿੱਥੇ ਵੀ ਮੌਜੂਦ ਹਨ, ਉਥੇ ਪੂਰੀ ਮਰਿਆਦਾ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਪਹਿਲਾਂ ਸਾਡੇ ਕੋਲ ਸੰਬੰਧਿਤ ਰਿਕਾਰਡ ਉਪਲਬਧ ਨਹੀਂ ਸਨ, ਪਰ ਜਦੋਂ ਇਹ ਰਿਕਾਰਡ ਪ੍ਰਾਪਤ ਹੋ ਜਾਣਗੇ, ਉਸ ਤੋਂ ਬਾਅਦ ਹੀ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਿਕਾਰਡ ਮਿਲਣ ਤੋਂ ਪਹਿਲਾਂ ਇਸ ਮਾਮਲੇ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸ ਦੌਰਾਨ ਇਹ ਵੀ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹੁਣ ਤੱਕ ਦੋ ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
