ਕੋਟਕਪੂਰਾ ਗੋਲ਼ੀ ਕਾਂਡ : SIT ਨੇ ਜਾਰੀ ਕੀਤਾ ਵਟਸਐਪ ਨੰਬਰ ਤੇ ਈ-ਮੇਲ, ਲੋਕਾਂ ਨੂੰ ਕੀਤੀ ਇਹ ਅਪੀਲ

Sunday, Mar 12, 2023 - 05:44 PM (IST)

ਚੰਡੀਗੜ੍ਹ : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਆਖਰੀ ਪੜਾਅ 'ਤੇ ਪਹੁੰਚਣ ਦੇ ਨਾਲ, ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁੱਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਪੁਲਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ- ਨਸ਼ੇ ਨੇ ਬਰਬਾਦ ਕੀਤੀ ਪੰਜਾਬ ਦੀ ਜਵਾਨੀ, ਮੋਗਾ 'ਚ ਓਵਰਡੋਜ਼ ਕਾਰਨ 18 ਸਾਲਾ ਮੁੰਡੇ ਦੀ ਮੌਤ

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 98759-83237 'ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com 'ਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਪੜਾਅ 'ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐੱਸ. ਆਈ. ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ। ਏ. ਡੀ. ਜੀ. ਪੀ. ਨੇ ਐੱਸ. ਆਈ. ਟੀ. ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐੱਸ. ਆਈ. ਟੀ. ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। 

ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਪੁਸ਼ੂ ਨੇ ਤਬਾਹ ਕਰ ਦਿੱਤਾ ਪਰਿਵਾਰ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

ਏ. ਡੀ. ਜੀ. ਪੀ. ਨੇ ਕਿਹਾ ਕਿ ਕੋਟਕਪੂਰਾ ਗੋਲ਼ੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਏ. ਡੀ. ਜੀ. ਪੀ.  ਐੱਲ. ਕੇ. ਯਾਦਵ, ਆਈ. ਜੀ. ਰਾਕੇਸ਼ ਅਗਰਵਾਲ ਅਤੇ ਐੱਸ. ਐੱਸ. ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐੱਸ. ਆਈ. ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News