SIT ਨੇ ਮਜੀਠੀਆ ਦੇ 4 ਕਰੀਬੀਆਂ ਨੂੰ ਭੇਜੇ ਸੰਮਨ, 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ
Monday, Jan 29, 2024 - 01:21 PM (IST)
ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਐੱਸ. ਆਈ. ਟੀ. ਵਲੋਂ ਨਸ਼ਾ ਤਸਕਰੀ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਹੁਣ ਐੱਸ. ਆਈ. ਟੀ. ਨੇ ਮਜੀਠੀਆ ਦੇ 4 ਕਰੀਬੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਐੱਸ. ਆਈ. ਟੀ. ਨੇ ਮਜੀਠੀਆ ਦੇ 4 ਕਰੀਬੀਆਂ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਮਜੀਠੀਆ ਦੇ ਸਾਬਕਾ ਪੀ. ਏ, ਓ. ਐੱਸ. ਡੀ., ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਬੁੱਧ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮਕਾਨ ਬਣਾਉਣ ਲਈ ਮਨਜ਼ੂਰੀ ਲੈਣੀ ਹੋਈ ਸੌਖੀ, ਘਰ ਬੈਠੇ ਹੀ ਹੋਵੇਗਾ ਨਕਸ਼ਾ ਪਾਸ
ਉਨ੍ਹਾਂ ਤੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ। ਇਹ ਵੀ ਦੱਸ ਦੇਈਏ ਕਿ ਬਿਕਰਮ ਮਜੀਠੀਆ ਮਾਮਲੇ 'ਚ ਨਵੀਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਹੁਣ ਐੱਸ. ਆਈ. ਟੀ. ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀ. ਆਈ. ਜੀ. ਐੱਚ. ਐੱਸ. ਭੁੱਲਰ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਖੰਨਾ 'ਚ ਵਿਆਹੇ ਪ੍ਰੇਮੀ ਜੋੜੇ ਨੇ ਨਹਿਰ 'ਚ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਇਕ-ਦੂਜੇ ਨਾਲ ਬੰਨ੍ਹੇ ਹੱਥ
ਮਜੀਠੀਆ ਨੂੰ 15 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਐੱਸ. ਆਈ. ਟੀ. ਵਲੋਂ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਗਏ ਹਨ, ਹਾਲਾਂਕਿ ਮਜੀਠੀਆ ਇਸ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8