ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ

Sunday, Dec 11, 2022 - 06:54 PM (IST)

ਚੰਡੀਗੜ੍ਹ : ਕੋਟਕਪੂਰਾ ਗੋਲ਼ੀ ਕਾਂਡ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐੱਸ. ਆਈ. ਟੀ. ਨੇ ਪੁੱਛਗਿੱਛ ਲਈ ਸੰਮਨ ਭੇਜੇ ਹਨ। ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਬਾਦਲ ਨੂੰ 12 ਦਸੰਬਰ ਦੀ ਸਵੇਰ 11 ਵਜੇ ਬੁਲਾਇਆ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਵਿਚ 30 ਸਤੰਬਰ 2022 ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਬਾਦਲ ਨੇ ਸੰਮਨ ਨਾ ਮਿਲਣ ਦਾ ਦਾਅਵਾ ਕੀਤਾ ਸੀ। ਇਸ ’ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਐੱਸ. ਆਈ. ਟੀ. ਮੁਖੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਨੇ ਉਨ੍ਹਾਂ ਦੇ ਘਰ ਦੋ ਵਾਰ ਸੰਮਨ ਭੇਜਣ ਦੀ ਗੱਲ ਆਖੀ ਸੀ। ਹਾਲਾਂਕਿ ਬਾਅਦ ਵਿਚ ਸੁਖਬੀਰ ਸਿੰਘ ਬਾਦਲ ਨੇ ਐੱਸ. ਆਈ. ਟੀ. ਸਾਹਮਣੇ ਪੇਸ਼ ਵੀ ਹੋ ਗਏ ਸਨ। 

ਇਹ ਵੀ ਪੜ੍ਹੋ : ਸਰਹਾਲੀ ਥਾਣੇ ਪਹੁੰਚੀ ਐੱਨ. ਆਈ. ਏ. ਦੀ ਟੀਮ, ਗੈਂਗਸਟਰ ਲੰਡਾ ਸਮੇਤ ਕਈ ਸ਼ੱਕੀ ਨਿਸ਼ਾਨੇ ’ਤੇ

ਬਹਿਬਲ ਕਲਾਂ ਗੋਲੀਕਾਂਡ ਵਿਚ ਵੀ ਜਾਰੀ ਹੋ ਚੁੱਕੇ ਹਨ ਸੰਮਨ

ਦੱਸਣਯੋਗ ਹੈ ਕਿ ਆਈ. ਜੀ. ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਐੱਸ. ਆਈ. ਟੀ. ਵਲੋਂ ਸੁਖਬੀਰ ਬਾਦਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੁੱਛਗਿੱਛ ਲਈ 6 ਸਤੰਬਰ ਨੂੰ ਸੰਨ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ ਇਹ ਸੰਮਨ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਫਾਇਰਿੰਗ ਦੇ ਹੁਕਮ ਦੇਣ ਸੰਬੰਧੀ ਭੇਜਿਆ ਗਿਆ ਸੀ। ਇਥੇ ਇਹ ਵੀ ਯਾਦ ਰਹੇ ਕਿ ਜਿਸ ਸਮੇਂ ਇਹ ਘਟਨਾ ਹੋਈ ਸੀ, ਉਸ ਦੌਰਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਸੂਬੇ ਦਾ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਸਨ। ਦਰਅਸਲ ਐੱਸ. ਆਈ. ਟੀ. ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਫਾਇਰਿੰਗ ਦੇ ਹੁਕਮ ਕਿਸ ਵਲੋਂ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਚਿਤਾਵਨੀ ਪੱਤਰ, ਕੀਤੀ ਇਹ ਮੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News