ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ’ਤੇ SIT ਦਾ ਖ਼ੁਲਾਸਾ, ਇਸ ਐਪ ਦੀ ਜੇਲ੍ਹ ’ਚ ਕੀਤੀ ਗਈ ਸੀ ਵਰਤੋਂ

Thursday, Mar 07, 2024 - 03:18 AM (IST)

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ’ਤੇ SIT ਦਾ ਖ਼ੁਲਾਸਾ, ਇਸ ਐਪ ਦੀ ਜੇਲ੍ਹ ’ਚ ਕੀਤੀ ਗਈ ਸੀ ਵਰਤੋਂ

ਪੰਜਾਬ ਡੈਸਕ– ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਖ਼ੁਲਾਸਾ ਕੀਤਾ ਹੈ ਕਿ ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ। ਐੱਸ. ਆਈ. ਟੀ. ਮੁਤਾਬਕ ਇਹ ਡਿਵਾਈਸ ਜਲਦ ਹੀ ਜ਼ਬਤ ਕਰ ਲਿਆ ਜਾਵੇਗਾ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀ. ਜੀ. ਪੀ. (ਮਨੁੱਖੀ ਅਧਿਕਾਰ) ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੂੰ ਸੌਂਪ ਦਿੱਤੀ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਕ ਹੋਰ ਜ਼ਿਲੇ ਨੂੰ ਮਿਲਿਆ ਵੰਦੇ ਭਾਰਤ ਦਾ ਸਟਾਪੇਜ

ਐੱਸ. ਆਈ. ਟੀ. ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੰਟਰਵਿਊ ਸਿਗਨਲ ਐਪ ਰਾਹੀਂ ਹੀ ਕੀਤੀ ਗਈ ਸੀ। ਜਾਂਚ ਜਾਰੀ ਹੈ ਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਅਜਿਹੇ ’ਚ ਹਾਈਕੋਰਟ ਤੋਂ 3 ਮਹੀਨੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਏ. ਡੀ. ਜੀ. ਪੀ. ਜੇਲ੍ਹ ਅਰੁਣ ਪਾਲ ਸਿੰਘ ਤੋਂ ਪੁੱਛਿਆ ਕਿ ਪਿਛਲੇ 1 ਮਹੀਨੇ ’ਚ ਜੇਲ੍ਹ ’ਚੋਂ ਕਿੰਨੇ ਮੋਬਾਇਲ ਫ਼ੋਨ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜੇਲ੍ਹ ’ਚ ਜ਼ਿਆਦਾਤਰ ਸਟਾਫ਼ ਠੇਕੇ ’ਤੇ ਹੈ, ਉਨ੍ਹਾਂ ਦੀ ਰੈਗੂਲਰ ਭਰਤੀ ਕਦੋਂ ਹੋਵੇਗੀ?

6 ਜੇਲ੍ਹਾਂ ’ਚ ਲਾਈਵ ਵਾਇਰ ਫੈਂਸਿੰਗ ਲਗਾਉਣ ਦਾ ਕੰਮ ਪੂਰਾ
ਲਾਈਵ ਵਾਇਰ ਫੈਂਸਿੰਗ ਬਾਰੇ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਕੰਮ 6 ਜੇਲ੍ਹਾਂ ’ਚ ਮੁਕੰਮਲ ਹੋ ਚੁੱਕਾ ਹੈ ਤੇ ਬਾਕੀ 10 ਜੇਲ੍ਹਾਂ ’ਚ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਹੀ ਲੈਂਡਲਾਈਨ ਦੇ ਪ੍ਰਬੰਧ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ ਤੇ ਇਹ ਕੰਮ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ’ਤੇ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News