6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT

Monday, Oct 05, 2026 - 09:44 AM (IST)

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT

ਚੰਡੀਗੜ੍ਹ (ਅੰਕੁਰ) : ਪੰਜਾਬ 'ਚ 6000 ਕਰੋੜ ਰੁਪਏ ਦੇ ਬਹੁ-ਚਰਚਿਤ ਡਰੱਗ ਮਾਮਲੇ ’ਚ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਉਨ੍ਹਾਂ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਹੇ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਸੱਦਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ

ਸੂਤਰਾਂ ਮੁਤਾਬਕ ਐੱਸ. ਆਈ. ਟੀ. ਵੱਲੋਂ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਤਿਆਰੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਡਰੱਗ ਮਾਮਲੇ ਦੀ ਜਾਂਚ ਦੌਰਾਨ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਜਗਦੀਸ਼ ਭੋਲਾ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਾਲ 2013 ’ਚ ਪੰਜਾਬ ਪੁਲਸ ਵੱਲੋਂ ਕਥਿਤ ਤੌਰ ’ਤੇ 6000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਜਾਂਚ ਦੌਰਾਨ ਨਸ਼ਿਆਂ ਤੋਂ ਇਲਾਵਾ ਹਥਿਆਰ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਮਾਮਲੇ ’ਚ ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਤੇ ਪੰਜਾਬ ਪੁਲਸ ਦੇ ਸਾਬਕਾ ਡੀ. ਐੱਸ. ਪੀ. ਜਗਦੀਸ਼ ਭੋਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਭੋਲਾ ਵੱਲੋਂ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਜਾਣ ਤੋਂ ਬਾਅਦ ਮਾਮਲਾ ਪੰਜਾਬ ਦੀ ਸਿਆਸਤ ’ਚ ਵੀ ਕਾਫ਼ੀ ਚਰਚਾ ’ਚ ਰਿਹਾ। ਹੁਣ ਐੱਸ. ਆਈ. ਟੀ. ਵੱਲੋਂ ਦੋਵਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News