ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ''ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ

Tuesday, Sep 29, 2026 - 06:39 PM (IST)

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ''ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ

ਫਗਵਾੜਾ: ਲਵਲੀ ਯੂਨੀਵਰਸਿਟੀ ਦੇ 'ਚ ਚੱਲ ਰਿਹਾ ਪ੍ਰੋਟੈਸਟ ਹੁਣ ਖ਼ਤਮ ਹੋ ਚੁੱਕਾ ਹੈ। ਲਗਾਤਾਰ ਪੁਲਸ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਅੰਦਰ ਸਰਚ ਆਪ੍ਰੇਸ਼ਨ ਅਤੇ ਫਲਾਇੰਗ ਮਾਰਚ ਕੱਢਿਆ ਜਾ ਰਿਹਾ ਹੈ। ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਅੰਦਰਲਾ ਮਾਹੌਲ ਹੁਣ ਬਿਲਕੁਲ ਸ਼ਾਂਤ ਅਤੇ ਨਾਰਮਲ ਹੈ। ਹਾਲਾਂਕਿ ਮਾਮਲੇ ਦੀ ਜਾਂਚ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਬਿਠਾਈ ਗਈ ਹੈ, ਜਿਸ 'ਚ ਫਗਵਾੜਾ ਦੇ ਡੀ.ਐਸ.ਪੀ., ਐਸ.ਪੀ., ਚੌਂਕੀ ਇੰਚਾਰਜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹਨ। ਯੂਨੀਵਰਸਿਟੀ ਮੈਨੇਜਮੈਂਟ ਤੇ ਪੁਲਸ ਅਧਿਕਾਰੀਆਂ ਵਿਚਕਾਰ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ।

ਇੱਥੇ ਦੱਸ ਦੇਈਏ ਕਿ ਯੂਨੀਵਰਸਿਟੀ ਵੱਲੋਂ 10 ਦਿਨਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਵਿਦਿਆਰਥੀ ਆਪਣੇ ਘਰਾਂ ਵੱਲ ਰਵਾਨਾ ਹੋ ਰਹੇ ਹਨ। ਪੁਲਸ ਅਨੁਸਾਰ ਹੁਣ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਮਾਹੌਲ ਸ਼ਾਂਤੀਪੂਰਨ ਹੈ।


author

Shivani Bassan

Content Editor

Related News