ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਤੇ SDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱ

Wednesday, Aug 27, 2025 - 12:23 PM (IST)

ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਤੇ SDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱ

ਜਲੰਧਰ (ਵੈੱਬ ਡੈਸਕ)- ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਵਧਣ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਤਿੰਨੋਂ ਦਰਿਆ ਰਾਵੀ, ਸਤਲੁਜ ਅਤੇ ਬਿਆਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!

PunjabKesari

ਹੜ੍ਹ ਨਾਲ ਸਭ ਤੋਂ ਵੱਧ 7 ਜ਼ਿਲ੍ਹੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਪ੍ਰਭਾਵਿਤ ਹਨ। ਤਰਨਤਾਰਨ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ 'ਚ ਵੀ ਹਾਲਾਤ ਵਿਗੜ ਰਹੇ ਹਨ। ਬੀਤੇ 24 ਘੰਟਿਆਂ ‘ਚ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਉੱਥੇ ਹੀ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ। ਰਾਵੀ, ਸਤਲੁਜ ਅਤੇ ਬਿਆਸ ਦਰਿਆ ਸਮੇਤ ਕਈ ਹੋਰ ਲਿੰਕ ਨਹਿਰਾਂ ਉਫ਼ਾਨ ‘ਤੇ ਹਨ ਤੇ ਪਾਣੀ ਓਵਰਫਲੋਅ ਹੋ ਰਿਹਾ ਹੈ। ਹਜ਼ਾਰਾ ਏਕੜ ਫ਼ਸਲ ਤਬਾਹ ਹੋ ਗਈ, ਦਰਿਆਵਾਂ-ਨਹਿਰਾਂ ਕੰਢੇ ਦੇ ਪਿੰਡ ਅਤੇ ਕਈ ਸੜਕਾਂ ਪਾਣੀ ‘ਚ ਡੁੱਬ ਗਈਆਂ ਹਨ। ਸੜਕਾਂ ਵਹਿਣ, ਟੁੱਟਣ ਤੇ ਡੁੱਬਣ ਜਾਣ ਕਾਰਨ ਕਈ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਹੈ। ਲੋਕ ਜਾਨ ਬਚਾਉਣ ਲਈ ਸੁਰੱਖਿਅਤ ਸਥਾਨਾਂ ‘ਤੇ ਜਾ ਰਹੇ ਹਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਸਕੂਲਾਂ 'ਚ 30 ਅਗਸਤ ਤੱਕ ਛੁੱਟੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੱਟੀਆਂ ਵੀ ਰੱਦ
ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ 'ਚ ਭਾਰੀ ਮੀਂਹ ਦੇ ਹਾਲਾਤ 'ਤੇ ਚਿੰਤਾ ਜ਼ਾਹਰ ਕੀਤੀ ਹੈ। ਸਥਿਤੀ ਨੂੰ ਵੇਖਦੇ ਹੋਏ ਸਕੂਲਾਂ ਨੂੰ 30 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਕਾਰਜ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਰ ਨੂੰ 24 ਘੰਟੇ ਅਲਰਟ ਰਹਿਣ ਦੇ ਆਦੇਸ਼ ਦਿੱਤੇ ਹਨ।

PunjabKesari

ਇਹ ਵੀ ਪੜ੍ਹੋ:  ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਪੰਜਾਬ ਸਰਕਾਰ ਦਾ ਨਵਾਂ ਫਰਮਾਨ ਜਾਰੀ, ਖੜ੍ਹੀ ਹੋਈ ਵੱਡੀ ਮੁਸੀਬਤ

PunjabKesari

ਡੈਮਾਂ ਤੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ
ਡੈਮਾਂ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਦਿਨੋਂ-ਦਿਨ ਵੱਧ ਰਿਹਾ ਹੈ। ਮੰਗਲਵਾਰ ਨੂੰ ਰਣਜੀਤ ਸਾਗਰ ਡੈਮ ਤੋਂ 1 ਲੱਖ 70 ਹਜ਼ਾਰ ਕਿਊਸਕ ਪਾਣੀ ਰਾਵੀ ਦਰਿਆ ‘ਚ ਛੱਡਿਆ ਗਿਆ। ਪੌਂਗ ਡੈਮ ਤੋਂ 63,247 ਕਿਊਸਕ ਪਾਣੀ ਸ਼ਾਹ ਨਹਿਰ ਬੈਰਾਜ ‘ਚੋਂ ਬਿਆਸ ਦਰਿਆ ‘ਚ ਛੱਡਿਆ ਗਿਆ। ਭਾਖੜਾ ਡੈਮ ਦੀਆਂ ਟਰਬਾਈਨਾਂ ਤੋਂ 36,524 ਅਤੇ ਫਲੱਡ ਗੇਟਾਂ ਰਾਹੀਂ 6,349 ਕਿਊਸਕ ਪਾਣੀ ਛੱਡਿਆ ਗਿਆ। ਕਈ ਇਲਾਕਿਆਂ ‘ਚ ਧੁੱਸੀ ਬੰਨ੍ਹ ਟੱਟਣ ਨਾਲ ਪਾਣੀ ਪਿੰਡਾਂ ‘ਚ ਵੜ੍ਹ ਗਿਆ। ਹੜ੍ਹ ਕਾਰਨ ਹਜ਼ਾਰਾਂ ਏਕੜ ਡੁੱਬ ਗਈ ਤੇ ਕਈ ਘਰ ਵੀ ਇਸ ਦੀ ਲਪੇਟ ‘ਚ ਆ ਗਏ ਹਨ। ਸੜਕਾਂ ਦਾ ਸ਼ਹਿਰਾਂ ਨਾਲ ਸੰਪਰਕ ਟੁੱਟ ਗਿਆ ਹੈ।

PunjabKesari

ਇਹ ਵੀ ਪੜ੍ਹੋ:  ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ

PunjabKesari

ਐੱਨ. ਡੀ. ਆਰ. ਐੱਫ਼ , ਐੱਸ. ਡੀ. ਆਰ. ਐੱਫ਼., ਫ਼ੌਜ ਤੇ ਪੁਲਸ ਬਚਾਅ ਕਾਰਜ ‘ਚ ਜੁਟੀ
ਹਾਲਾਤ ਬੇਕਾਬੂ ਹੁੰਦੇ ਵੇਖ ਐੱਨ. ਡੀ. ਆਰ. ਐੱਫ਼,  ਐੱਸ. ਡੀ. ਆਰ. ਐੱਫ਼., ਭਾਰਤੀ ਫ਼ੌਜ, ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਸ ਬਚਾਅ ਕਾਰਜਾਂ ‘ਚ ਲੱਗੀ ਹੋਈ ਹੈ। ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਕਈ ਇਲਾਕਿਆਂ ‘ਚ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੱਕ ਪਹੁੰਚਾਉਣ ਲਈ ਹੈਲੀਕਾਪਟਰ ਦਾ ਸਹਾਰਾ ਵੀ ਲਿਆ ਜਾ ਰਿਹਾ ਹੈ।

90 ਟਰੇਨਾਂ ਪ੍ਰਭਾਵਿਤ
ਚੱਕੀ ਰੇਲਵੇ ਪੁਲ ਨੂੰ ਨੁਕਸਾਨ ਪਹੁੰਚਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਰੇਲ ਗੱਡੀਆਂ ਨੂੰ ਡਾਇਵਰਟ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਇਸ ਨਾਲ 90 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਕੁਝ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਤੋਂ ਭੇਜੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ!  29 ਅਗਸਤ ਤੱਕ ਲੋਕ ਰਹਿਣ ਸਾਵਧਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News