ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ''ਚ ਵੱਡੇ ਵਾਅਦੇ ਦੀ ਪੂਰਤੀ : ਡਾ. ਇੰਦਰਬੀਰ ਸਿੰਘ ਨਿੱਝਰ

08/15/2022 8:13:33 PM

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਰਾਜਨ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ 'ਚ ਖੁੱਲ੍ਹ ਰਹੇ ਮੁਹੱਲਾ ਕਲੀਨਿਕਾਂ ਦੇ ਸ਼ੁਰੁ ਹੋਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਸੇਵਾਵਾਂ ਦੇ ਖੇਤਰ 'ਚ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਹੋਇਆ ਹੈ । ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਦੌਰਾਨ ਡਾ. ਨਿੱਝਰ ਨੇ ਮੌਜੂਦ ਡਾਕਟਰਾਂ ਦੀ ਟੀਮ ਤੋਂ ਆਪਣਾ ਚੈਕਅਪ ਵੀ ਕਰਵਾਇਆ।

ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮੇਤ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈੰਦਿਆ ਡਾ. ਨਿੱਜਰ ਨੇ ਜਲੰਧਰ ਜ਼ਿਲ੍ਹੇ 'ਚ ਸ਼ੁਰੂ ਹੋਏ ਕਲੀਨਿਕਾਂ, ਸਟਾਫ਼ ਅਤੇ ਸਿਹਤ ਸੇਵਾਵਾਂ ਬਾਰੇ ਸਿਵਲ ਸਰਜਨ ਡਾ. ਰਮਨ ਸ਼ਰਮਾ ਨਾਲ ਗੱਲਬਾਤ ਵੀ ਕੀਤੀ। ਡਾ. ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ 'ਚ ਮੀਲ ਪੱਥਰ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ : ਜਿੰਪਾ

ਉਨ੍ਹਾਂ ਦੱਸਿਆ ਕਿ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਮੌਕੇ ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ 'ਚ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 6 ਜਲੰਧਰ ਜ਼ਿਲ੍ਹੇ ਵਿੱਚ ਸ਼ੁਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ 'ਚ ਲੋੜੀਂਦੀਆਂ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਹਨ ਅਤੇ ਟੈਸਟਾਂ ਦੀ ਵੀ ਵਿਵਸਥਾ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਆਮ ਲੋਕਾਂ ਤੱਕ ਵਧੀਆ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣੇਗੀ ਅਤੇ ਹਸਪਤਾਲਾਂ ’ਤੇ ਮਰੀਜ਼ਾਂ ਦਾ ਬੋਝ ਘਟੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News