ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, ਵੱਡੀ ਮਾਤਰਾ ''ਚ ਹੈਰੋਇਨ ਤੇ ਡਰੋਨ ਸਮੇਤ ਛੇ ਗ੍ਰਿਫ਼ਤਾਰ
Sunday, Mar 17, 2024 - 06:45 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖ਼ੇਤਰ ਅੰਦਰ ਪੁਲਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ 'ਚੋਂ ਇੱਕ ਕੋਲੋਂ ਇੱਕ ਪਾਕਿਸਤਾਨ ਵਲੋਂ ਭੇਜਿਆ ਗਿਆ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਤਸਕਰਾਂ ਕੋਲੋਂ 875 ਗ੍ਰਾਮ ਹੈਰੋਇਨ, ਇੱਕ ਪਿਸਤੌਲ, 4 ਬੰਦੂਕਾਂ, 3 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ (ਡੀ) ਗੁਰਦਾਸਪੁਰ ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਤਹਿਤ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ 8 ਮਾਰਚ ਨੂੰ ਥਾਣਾ ਬਹਿਰਾਮਪੁਰ ਦੇ ਪਿੰਡ ਚੱਕ ਰਾਮ ਸਹਾਏ ਦੇ ਵਾਸੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ਤੇ ਪਿੰਡ ਮਾਮੂਵਾਲ ਵਿਖੇ ਬੀ.ਐੱਸ.ਐੱਫ ਅਤੇ ਪੁਲਸ ਕਰਮਚਾਰੀਆਂ ਨਾਲ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਸਰਚ ਦੌਰਾਨ ਖੇਤਾਂ ਵਿੱਚੋ ਇੱਕ ਪੈਕਟ ਹੈਰੋਇਨ ਵਜ਼ਨੀ 470 ਗ੍ਰਾਮ ਬਰਾਮਦ ਹੋਈ। ਜਿਸ ਤੇ ਥਾਣਾ ਬਹਿਰਾਮਪੁਰ ਵਿਖੇ ਨਾ-ਮਲੂਮ ਵਿਅਕਤੀ ਖ਼ਿਲਾਫ਼ ਰਜਿਸਟਰ ਕੀਤਾ ਗਿਆ। 9 ਮਾਰਚ ਨੂੰ ਮੁੱਖ ਅਫ਼ਸਰ ਥਾਣਾ ਦੋਰਾਂਗਲਾ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਹਾਈਟੈੱਕ ਨਾਕਾ ਬੱਬਰੀ ਬਾਈਪਾਸ ਗੁਰਦਾਸਪੁਰ ਤੋਂ ਅੰਮ੍ਰਿਤਸਰ ਸਾਈਡ ਤੋਂ ਆ ਰਹੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਕਾਰ ਸਵਾਰ ਗੁਰਜੀਤ ਸਿੰਘ ਉਰਫ ਕਾਲੂ ਪੁੱਤਰ ਲਖਬੀਰ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਆਨ ਮਲੂਕ ਚੱਕ ਪਾਸੋਂ 405 ਗ੍ਰਾਮ ਹੈਰੋਇਨ, ਇੱਕ ਪਿਸਟਲ 30 ਬੋਰ ਸਮੇਤ 4 ਰੌਦ ਜਿੰਦਾ ਬਰਾਮਦ ਕਰਕੇ ਕਾਬੂ ਕੀਤਾ।
ਇਹ ਵੀ ਪੜ੍ਹੋ : ਸੇਵਾਮੁਕਤ ਰੀਡਰ ਨੂੰ ਹਨੀ ਟਰੈਪ ’ਚ ਫਸਾ ਕੀਤਾ ਵੱਡਾ ਕਾਂਡ, ਇਕ ਵਿਅਕਤੀ ਤੇ ਔਰਤ ਗ੍ਰਿਫ਼ਤਾਰ
ਦੋਸ਼ੀਆਂ ਵੱਲੋਂ ਫਰਦ ਇੰਕਸਾਫ ਕਰਨ ਤੇ ਇਨ੍ਹਾਂ ਪਾਸੋਂ ਇੱਕ ਲੱਖ ਰੁਪਏ ਡਰੱਗ ਮਨੀ ਅਤੇ ਇੱਕ ਡਰੋਨ ਬਰਾਮਦ ਕੀਤਾ। ਦੋਸ਼ੀਆਂ ਦੀ ਪੁੱਛ-ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਥਾਣਾ ਬਹਿਰਾਮਪੁਰ ਵਿੱਚ ਦਰਜ ਉਕਤ ਮੁਕੱਦਮਾ ਵਿੱਚ ਬਰਾਮਦ 470 ਗ੍ਰਾਮ ਹੈਰੋਇਨ ਵੀ ਇਨ੍ਹਾਂ ਦੋਸ਼ੀਆਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜੋ ਇਹ ਦੋਸ਼ੀ ਹੈਰੋਇਨ ਅੱਗੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਗੁਰਪਾਲ ਸਿੰਘ ਵਾਸੀ ਦੋਸਤਪੁਰ ਨੂੰ ਸਪਲਾਈ ਕਰਦੇ ਸਨ, ਜਿਸ ਨੂੰ ਮੁਕੱਦਮਾ ਵਿੱਚ ਨਾਮਜ਼ਦ ਕਰਕੇ 2 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਇਸ ਤੋਂ ਇਲਾਵਾ ਇਨ੍ਹਾਂ ਦੋਸ਼ੀਆਂ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਹ ਇਸ ਸਾਰਾ ਰੈਕਟ ਹਰਮੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖਵਾਜਾ ਬਰਦੰਗ ਅਤੇ ਰਣਯੋਧ ਸਿੰਘ ਉਰਫ ਢਿੱਲੋਂ ਦੀ ਸਹਾਇਤਾ ਨਾਲ ਦੋਸ਼ੀ ਹਰਜੀਤ ਸਿੰਘ ਉਰਫ਼ ਜੀਤਾ ਪੁੱਤਰ ਚੈਂਚਲ ਸਿੰਘ ਵਾਸੀ ਟਾਹਲੀ ਸਾਹਿਬ ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਅਤੇ ਸੁਰਿੰਦਰ ਸਿੰਘ ਉਰਫ਼ ਕਾਲਾ ਪੁੱਤਰ ਹਰਦੇਵ ਸਿੰਘ ਵਾਸੀ ਪੁਲਾਹੀ ਹੁਸ਼ਿਆਰਪੁਰ ਜੋ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ, ਦੇ ਕਹਿਣ 'ਤੇ ਚਲਾਉਂਦੇ ਸਨ।
ਇਹ ਵੀ ਪੜ੍ਹੋ : ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ
ਦੋਸ਼ੀ ਹਰਮੀਤ ਸਿੰਘ ਅਤੇ ਰਣਯੋਧ ਸਿੰਘ ਉਰਫ ਢਿੱਲੋ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਹਰਜੀਤ ਸਿੰਘ ਉਰਫ਼ ਜੀਤਾ ਨੂੰ ਜੇਲ੍ਹ ਵਿੱਚੋ ਪ੍ਰੋਡੰਕਸ਼ਨ ਵਰੰਟ ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਅਤੇ ਉਸ ਪਾਸੋ ਇੱਕ ਮੋਬਾਇਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਇੱਕ ਹੋ ਸਾਥੀ ਸੁਰਿੰਦਰ ਸਿੰਘ ਉਰਫ ਕਾਲਾ ਦੀ ਭਾਲ ਜਾਰੀ ਹੈ। ਇਸ ਮੌਕੇ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ, ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਹਾਜ਼ਰ ਸਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8