ਜ਼ਿਲੇ ’ਚ 6 ਮਰੀਜ਼ ਹੋਰ ਕੋਰੋਨਾ ਪਾਜ਼ੇਟਿਵ ਆਉਣ ਨਾਲ ਗਿਣਤੀ ਹੋਈ 162

Sunday, Jun 21, 2020 - 01:05 AM (IST)

ਜ਼ਿਲੇ ’ਚ 6 ਮਰੀਜ਼ ਹੋਰ ਕੋਰੋਨਾ ਪਾਜ਼ੇਟਿਵ ਆਉਣ ਨਾਲ ਗਿਣਤੀ ਹੋਈ 162

ਹੁਸ਼ਿਆਰਪੁਰ, (ਘੁੰਮਣ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚ 3 ਮਰੀਜ਼ ਦਿੱਲੀ ਤੋਂ ਆਏ ਹਨ, ਜੋ ਕਿ ਸਿਹਤ ਕੇਂਦਰ ਪੋਸੀ ’ਚ ਹਨ। 2 ਕੇਸ ਬਿਹਾਰ ਤੋਂ ਆਏ ਹਨ ਤੇ 1 ਕੇਸ ਤਲਵਾਡ਼ਾ ਤੋਂ ਹੈ ਜੋ ਕਿ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 348 ਸੈਂਪਲ ਲਏ ਗਏ। ਜਦਕਿ 930 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ’ਚੋਂ 6 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਜ਼ਿਲੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 162 ਹੋ ਗਈ ਹੈ। ਜ਼ਿਲੇ ਵਿਚ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 9785 ਹੋ ਗਈ ਹੈ ਅਤੇ 8748 ਨੈਗੇਟਿਵ ਤੇ 863 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਜਦਕਿ 26 ਸੈਂਪਲ ਇਨਵੈਲਿਡ ਹਨ, 5 ਦੀ ਮੌਤ ਅਤੇ ਐਕਟਿਵ 23 ਕੇਸ ਹਨ। ਹੁਣ ਤੱਕ 134 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ।

ਉਨ੍ਹਾਂ ਸਿਹਤ ਐਡਵਾਈਜ਼ਰੀ ਜਾਰੀ ਕਰਦੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ’ਤੇ ਮਾਸਕ ਪਾਉਣ ਅਤੇ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਉਸ ਨੂੰ ਸਰਕਾਰ ਵੱਲੋਂ ਜੁਰਮਾਨਾ ਕੀਤਾ ਜਾਵੇਗਾ।


author

Bharat Thapa

Content Editor

Related News