ਲੋਕ ਸਭਾ ਚੋਣਾਂ-2024 : ਸ਼ੁੱਕਰਵਾਰ ਨੂੰ ਛੇ ਨਾਮਜ਼ਦਗੀਆਂ ਦਾਖ਼ਲ

Friday, May 10, 2024 - 06:03 PM (IST)

ਲੋਕ ਸਭਾ ਚੋਣਾਂ-2024 : ਸ਼ੁੱਕਰਵਾਰ ਨੂੰ ਛੇ ਨਾਮਜ਼ਦਗੀਆਂ ਦਾਖ਼ਲ

ਜਲੰਧਰ (ਬਿਊਰੋ) : ਲੋਕ ਸਭਾ ਹਲਕਾ 04 ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਸ਼ੁੱਕਰਵਾਰ ਨੂੰ 6 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਿਨ੍ਹਾਂ ’ਚ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ, ਭਾਰਤੀ ਜਨਤਾ ਪਾਰਟੀ ਵੱਲੋ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਦਰ ਸਿੰਘ ਕੇਪੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ । ਜਦਕਿ ਮਨਜੀਤ ਕੁਮਾਰੀ ਨੇ ਬਹੁਜਨ ਸਮਾਜ ਪਾਰਟੀ ਅਤੇ ਸੁਨੀਤਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਕੇਂਦਰ ਤੋਂ ਇਕ-ਇਕ ਪੈਸਾ ਵਸੂਲ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਵਾਂਗੇ : ਭਗਵੰਤ ਮਾਨ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 11 ਅਤੇ 12 ਮਈ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ। ਉਮੀਦਵਾਰ ਸਮੇਤ ਸਿਰਫ਼ 5 ਵਿਅਕਤੀ ਹੀ ਨਾਮਜ਼ਦਗੀ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ ’ਚ ਆ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਮੌਸਮ ਦੇ ਬਦਲੇ ਮਿਜਾਜ਼ ਨਾਲ ਦਿਨ ਵੇਲੇ ਛਾਇਆ ਹਨ੍ਹੇਰਾ, ਕਈ ਜਗ੍ਹਾ ਬਿਜਲੀ ਸਪਲਾਈ ਵੀ ਰਹੀ ਬੰਦ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News