ਡੱਲੇਵਾਲ ਦੀ ਵਿਗੜਦੀ ਸਿਹਤ ਵਿਚਾਲੇ SKM ਨੇ ਫਿਰ ਸੱਦੀ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ
Tuesday, Dec 24, 2024 - 11:31 AM (IST)
ਚੰਡੀਗੜ੍ਹ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਧਰਨੇ 'ਤੇ ਬੈਠੇ ਹੋਏ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵਲੋਂ ਅੱਜ ਚੰਡੀਗੜ੍ਹ 'ਚ ਮੀਟਿੰਗ ਬੁਲਾਈ ਗਈ ਹੈ। ਧਰਨੇ ਸਬੰਧੀ ਰਣਨੀਤੀ ਤਿਆਰ ਕਰਨ ਲਈ ਐੱਸ. ਕੇ. ਐੱਮ. ਅਤੇ ਐੱਸ. ਕੇ. ਐੱਮ. ਗੈਰ-ਸਿਆਸੀ ਧਿਰਾਂ ਵਿਚਕਾਰ ਇਕ ਹਫ਼ਤੇ 'ਚ ਦੂਜੀ ਵਾਰ ਚੰਡੀਗੜ੍ਹ 'ਚ ਮੀਟਿੰਗ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਕਦੇ ਵੀ ਹੋ ਸਕਦੀ ਹੈ ਡੱਲੇਵਾਲ ਦੀ ਮੌਤ! ਡਾਕਟਰ ਨੇ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਬੀਤੇ ਦਿਨ ਵੀ ਦੇਸ਼ ਭਰ 'ਚ 500 ਤੋਂ ਵੱਧ ਕਿਸਾਨਾਂ ਨੇ ਵੱਖ-ਵੱਖ ਜ਼ਿਲ੍ਹਿਆਂ 'ਚ ਡੀ. ਸੀ. ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਕੌਮੀ ਖੇਤੀ ਮੰਡੀਕਰਨ ਨੀਤੀ ਨੂੰ ਅਸੀਂ ਲਾਗੂ ਨਹੀਂ ਹੋਣਗ ਦਿਆਂਗੇ।
ਇਹ ਵੀ ਪੜ੍ਹੋ : ਪੰਜਾਬ 'ਚ 27 ਦਸੰਬਰ ਨੂੰ ਛੁੱਟੀ ਦਾ ਐਲਾਨ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ
ਦੂਜੇ ਪਾਸੇ ਖ਼ਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੇ ਮੁਤਾਬਕ ਡੱਲੇਵਾਲ ਦੀ ਸਿਹਤ ਨੂੰ ਵੱਡਾ ਖ਼ਤਰਾ ਹੈ। ਕਦੇ ਵੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਸਕਦਾ ਹੈ। ਕਦੇ ਵੀ ਉਨ੍ਹਾਂ ਨੇ ਸਰੀਰ ਦੇ ਅੰਗ ਫੇਲ੍ਹ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਮੌਤ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8