ਸਕੌਡਾ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਇਕ ਦੀ ਮੌਤ
Wednesday, Nov 13, 2024 - 05:37 PM (IST)

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੇ ਨੈਸ਼ਨਲ ਹਾਈਵੇ ਉਪਰ ਅੱਜ ਪਿੰਡ ਨਦਾਮਪੁਰ ਵਿਖੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ’ਚ ਗੰਭੀਰ ਰੂਪ ’ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਐੱਫ਼ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਪਿੰਡ ਨਦਾਮਪੁਰ ਵਿਖੇ ਭਵਾਨੀਗੜ੍ਹ ਤੋਂ ਪਟਿਆਲਾ ਸਾਈਡ ਨੂੰ ਜਾ ਰਹੀ ਇਕ ਸਕੌਡਾ ਕਾਰ ਦੀ ਹਾਈਵੇਅ ਉਪਰ ਬਣੇ ਕੱਟ ਨਜ਼ਦੀਕ ਇਕ ਮੋਟਰਸਾਈਕਲ ਨਾਲ ਟੱਕਰ ਹੋ ਗਈ।
ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਲਾਲ ਸਿੰਘ ਉਰਫ ਲਾਲੀ ਪੁੱਤਰ ਭੂਰਾ ਸਿੰਘ ਵਾਸੀ ਪਿੰਡ ਬਲਿਆਲ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਸ ਦੌਰਾਨ ਉਕਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।