ਤਾਬਿਆ ''ਤੇ ਬੈਠੇ ਗ੍ਰੰਥੀ ਨੂੰ ਨੌਜਵਾਨ ਨੇ ਮਾਰੇ ਥੱਪੜ, ਵੀਡੀਓ ਵਾਇਰਲ

Thursday, Dec 26, 2019 - 07:07 PM (IST)

ਤਾਬਿਆ ''ਤੇ ਬੈਠੇ ਗ੍ਰੰਥੀ ਨੂੰ ਨੌਜਵਾਨ ਨੇ ਮਾਰੇ ਥੱਪੜ, ਵੀਡੀਓ ਵਾਇਰਲ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਦੇ ਇਕ ਗੁਰਦੁਆਰੇ ਦੇ ਗ੍ਰੰਥੀ 'ਤੇ ਇਕ ਨੌਜਵਾਨ ਨੇ ਪਾਠ ਕਰਦੇ ਸਮੇਂ ਥੱਪੜ ਮਾਰ ਦਿੱਤੇ, ਜਿਸ ਕਾਰਨ ਸਿੱਖ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਪੁਲਸ ਕੋਲ ਰਾਮ ਸਿੰਘ ਵਾਸੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ ਸੇਖਾ ਚੌਂਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੀ ਨਿੱਤਨੇਮ ਦੀ ਡਿਊਟੀ ਨਿਭਾਅ ਰਿਹਾ ਸੀ ਕਿ ਪਿੱਛੋਂ ਦੀ ਵਿੰਦਰ ਸਿੰਘ ਵਾਸੀ ਬਰਨਾਲਾ ਨੇ ਦੋ-ਤਿੰਨ ਥੱਪੜ ਮਾਰ ਦਿੱਤੇ। ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Anuradha

Content Editor

Related News