ਕੰਮ ਨਾ ਮਿਲਣ ਤੋਂ ਨਾਰਾਜ਼ ਮਜ਼ਦੂਰਾਂ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

11/19/2017 10:39:17 AM


ਮੰਡੀ ਲੱਖੇਵਾਲੀ (ਸੁਖਪਾਲ) - ਕੰਮ ਨਾ ਮਿਲਣ ਤੋਂ ਨਾਰਾਜ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਖੁੰਡੇ ਹਲਾਲ ਵਿਖੇ ਮਗਨਰੇਗਾ ਮਜ਼ਦੂਰਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਮੇਂ ਬਲਾਕ ਪ੍ਰਧਾਨ ਕਾਕਾ ਸਿੰਘ ਅਤੇ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਮਜ਼ਦੂਰਾਂ ਨੇ ਮਗਨਰੇਗਾ ਕੰਮ ਦੀਆਂ ਅਰਜ਼ੀਆਂ ਭਰੀਆਂ ਹਨ ਪਰ ਪਿਛਲੇ 20 ਦਿਨਾਂ ਤੋਂ ਉਨ੍ਹਾਂ ਨੂੰ ਗ੍ਰਾਮ ਸੇਵਕ, ਏ. ਪੀ. ਓ. ਵੱਲੋਂ ਲਗਾਤਾਰ ਕੰਮ ਚਲਾਉਣ ਦੇ ਸਿਰਫ਼ ਲਾਰੇ ਹੀ ਲਾਏ ਜਾ ਰਹੇ ਹਨ, ਕੰਮ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਦਾ ਪਿਛਲਾ ਬਕਾਇਆ ਵੀ ਸਰਕਾਰ ਨੇ ਅਜੇ ਤੱਕ ਨਹੀਂ ਦਿੱਤਾ। 
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ 20 ਨਵੰਬਰ ਨੂੰ ਏ. ਪੀ. ਓ. ਦਫ਼ਤਰ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਮੇਂ ਸਿਮਰਜੀਤ ਕੌਰ, ਬਚਨ ਕੌਰ, ਚਰਨਜੀਤ ਕੌਰ, ਗੁਰਾ ਸਿੰਘ, ਮਹਿੰਦਰ ਸਿੰਘ ਆਦਿ ਮੌਜੂਦ ਸਨ ।


Related News