ਮਜ਼ਦੂਰ ਯੂਨੀਅਨ ਵੱਲੋਂ ਲਿਫਟਿੰਗ ਨਾ ਹੋਣ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ
Saturday, May 05, 2018 - 06:59 AM (IST)

ਪੱਟੀ, (ਸੌਰਭ)- ਮਜ਼ਦੂਰ ਯੂਨੀਅਨ ਪੱਟੀ ਵੱਲੋਂ ਲਿਫਟਿੰਗ ਨਾ ਹੋਣ ਕਰ ਕੇ ਪ੍ਰਧਾਨ ਜੱਸਾ ਸਿੰਘ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ ਰੋਸ ਰੈਲੀ ਦੌਰਾਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਦੀਵਾਨ ਸਿੰਘ ਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਾਣਾ ਮੰਡੀ ਪੱਟੀ ਵਿਖੇ ਕਣਕ ਦੇ ਅੰਬਾਰ ਲੱਗੇ ਹੋਏ ਹਨ ਪਰ ਬੋਰੀਆਂ ਦੀ ਲਿਫਟਿੰਗ ਨਾ ਹੋਣ ਕਰ ਕੇ ਮਜ਼ਦੂਰ ਵਿਹਲੇ ਬੈਠੇ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਚੁੱਕਾਈ ਜਲਦੀ ਕਰਵਾਈ ਜਾਵੇ। ਇਸ ਰੋਸ ਰੈਲੀ ਵਿਚ ਹਰਭਜਨ ਸਿੰਘ, ਧਰਮਾ ਸਿੰਘ, ਕਿਸ਼ੋਰੀ ਲਾਲ, ਜਗਤਾਰ ਸਿੰਘ, ਅਮਰਜੀਤ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ।