ਪੰਜਾਬ ਰੋਡਵੇਜ਼/ਪਨਬਸ ਕਾਂਟਰੈਕਟ ਵਰਕਰਜ਼ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ
Tuesday, Aug 22, 2017 - 06:51 AM (IST)

ਫਿਰੋਜ਼ਪੁਰ, (ਕੁਮਾਰ)— ਨਾਰਥ ਜ਼ੋਨ ਟਰਾਂਸਪੋਰਟ ਐਕਸ਼ਨ ਕਮੇਟੀ ਦੇ ਮੁੱਦੇ 'ਤੇ 23 ਅਗਸਤ ਨੂੰ ਜਲੰਧਰ ਵਿਖੇ ਰੱਖੀ ਗਈ ਰੈਲੀ ਦੇ ਸਬੰਧ ਵਿਚ 18 ਡਿਪੂਆਂ ਦੇ ਨਾਲ ਫਿਰੋਜ਼ਪੁਰ ਡਿਪੂ ਵਿਖੇ ਵੀ ਗੇਟ ਰੈਲੀ ਕੀਤੀ ਗਈ। ਇਸ ਵਿਚ ਪੰਜਾਬ ਰੋਡਵੇਜ਼ ਦੀਆਂ ਸਮੂਹ ਜੱਥੇਬੰਦੀਆਂ ਅਤੇ ਪੰਜਾਬ ਰੋਡਵੇਜ਼/ਪਨਬਸ ਕਾਂਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨਾਂ, ਸੈਕਟਰੀਆਂ ਅਤੇ ਵਰਕਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਰੋਡਵੇਜ਼/ਪਨਬਸ ਨੂੰ ਖਤਮ ਕਰਨਾ ਚਾਹੁੰਦੀ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਆਪਣੀਆਂ ਲਟਕੀਆਂ ਆ ਰਹੀਆਂ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕਰਨਾ, ਮਹਿਕਮੇ ਵਿਚ 304-ਏ ਦੀ ਧਾਰਾ ਖਤਮ ਕਰਨੀ, ਕਿਲੋਮੀਟਰ ਬੱਸਾਂ ਬੰਦ ਕਰਨੀਆਂ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਮੰਨੀਆਂ ਤੇ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਗੁਰਦਰਸ਼ਨ ਸਿੰਘ ਚੇਅਰਮੈਨ ਇੰਟਕ, ਜਗਤਾਰ ਸਿੰਘ, ਸੰਤ ਰਾਮ, ਰੇਸ਼ਮ ਸਿੰਘ, ਸੁਖਪਾਲ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ ਗਿੱਲ ਸੂਬਾ ਪ੍ਰਧਾਨ ਪਨਬਸ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਜਨਰਲ ਸਕੱਤਰ ਕੰਵਲਜੀਤ ਸਿੰਘ ਮਾਣੋਚਾਹਲ, ਜਗਦੀਪ ਸਿੰਘ ਜ਼ੀਰਾ ਇੰਪਲਾਈਜ਼ ਆਜ਼ਾਦ, ਹਰਮੀਤ ਸਿੰਘ ਆਦਿ ਹਾਜ਼ਰ ਸਨ।