ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ

Tuesday, Mar 06, 2018 - 03:09 AM (IST)

ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ

ਬਟਾਲਾ,   (ਸੈਂਡੀ)-  ਜ਼ਿਲੇ ਭਰ ਵਿਚ 108 ਐਂਬੂਲੈਂਸ 'ਤੇ ਕੰਮ ਕਰਨ ਵਾਲੇ ਫਾਰਮਾਸਿਸਟਾਂ ਤੇ ਡਰਾਈਵਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਜਕਿੱਤਯਾ ਕੰਪਨੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 
ਜਾਣਕਾਰੀ ਦਿੰਦਿਆਂ ਪਾਇਲਟ ਸਰਦੂਲ ਸਿੰਘ, ਜੋਗਿੰਦਰ ਸਿੰਘ, ਜਸਪਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ, ਸਰਵਣ ਸਿੰਘ, ਈ. ਐੱਮ. ਟੀ. ਬਲਜਿੰਦਰ ਸਿੰਘ, ਪਵਨ ਕੁਮਾਰ, ਰਾਜਨ, ਰਾਜਬੀਰ ਸਿੰਘ, ਅਮਰਜੀਤ ਸਿੰਘ ਆਦਿ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਅਸੀਂ ਲੰਮੇ ਸਮੇਂ ਤੋਂ ਇਸ ਕੰਪਨੀ ਵਿਚ ਕੰਮ ਕਰਦੇ ਆ ਰਹੇ ਹਾਂ ਅਤੇ ਸਾਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਸਾਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
ਉਨ੍ਹਾਂ ਦੱਸਿਆ ਕਿ ਪੰਜਾਬ 'ਚ ਕੁੱਲ 250 ਐਂਬੂਲੈਂਸ ਚੱਲ ਰਹੀਆਂ ਹਨ ਅਤੇ ਪਿਛਲੇ 4 ਸਾਲਾਂ ਤੋਂ ਇਹ ਕੰਪਨੀ ਸਾਡੇ ਨਾਲ ਧੱਕਾ ਕਰ ਰਹੀ ਹੈ ਅਤੇ ਅਜੇ ਤੱਕ ਨਾ ਹੀ ਕੰਪਨੀ ਨੇ ਇਨਕਰੀਮੈਂਟ ਲਾਇਆ ਹੈ ਅਤੇ ਨਾ ਹੀ ਕੋਈ ਓਵਰਟਾਈਮ ਦਾ ਲਾਭ ਦਿੱਤਾ ਹੈ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਾਡੀ ਕੰਪਨੀ ਵੱਲ ਧਿਆਨ ਦੇ ਕੇ ਸਾਡੀਆਂ ਤਨਖਾਹਾਂ ਰਿਲੀਜ਼ ਕਰਵਾਈਆਂ ਜਾਣ ਤਾਂ ਜੋ ਅਸੀਂ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਸਕੀਏ।


Related News