ਠੇਕਾ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ

Thursday, Feb 15, 2018 - 02:08 AM (IST)

ਠੇਕਾ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ

ਬਾਘਾਪੁਰਾਣਾ,   (ਰਾਕੇਸ਼)-  ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸਰਕਾਰ ਵੱਲੋਂ ਪਿਛਲੇ 11 ਮਹੀਨਿਆਂ 'ਚ ਲਾਏ ਗਏ ਲਾਰਿਆਂ 'ਤੇ ਵਿਚਾਰ- ਚਰਚਾ ਕੀਤੀ ਗਈ ਤੇ ਇਸ ਗੱਲ 'ਤੇ ਵਿਚਾਰ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ 'ਚ ਮੁੱਖ ਮੰਤਰੀ ਪੰਜਾਬ ਜਾਂ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਕਿਵੇਂ ਕੀਤੀ ਜਾ ਸਕਦੀ ਹੈ, ਇਸ ਲਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ 'ਉਪ ਮੁੱਖ ਮੰਤਰੀ ਮਿਲਾਓ ਇਨਾਮ ਪਾਓ' ਯੋਜਨਾ ਦੀ ਸ਼ੁਰੂਆਤ ਕਰਨ ਦਾ ਫੈਸਲਾ ਲਿਆ ਗਿਆ ਤੇ 17 ਫਰਵਰੀ ਨੂੰ ਪੰਜਾਬ ਦੇ ਜਲੰਧਰ, ਸ੍ਰੀ ਅੰਮ੍ਰਿਤਸਰ, ਮੋਹਾਲੀ ਤੇ ਬਠਿੰਡਾ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਆਮ ਜਨਤਾ 'ਚ ਜਾ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਆਮ ਜਨਤਾ/ਕਾਂਗਰਸ ਲੀਡਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਨੌਜਵਾਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ, ਜਿਸ ਦੇ ਇਵਜ਼ ਵਜੋਂ ਉਨ੍ਹਾਂ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ।
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਰਾਕੇਸ਼ ਕੁਮਾਰ, ਹਰਜੀਤ ਸਿੰਘ ਅਤੇ ਅਮਨ ਥਾਪਰ ਨੇ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੇ ਧਰਨਿਆਂ 'ਚ ਆ ਕੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਰਹੇ ਹਨ ਪਰ ਹੁਣ ਸਰਕਾਰ ਬਣਨ ਦੇ 11 ਮਹੀਨਿਆਂ ਦੌਰਾਨ ਮੁੱਖ ਮੰਤਰੀ ਵੱਲੋਂ ਇਕ ਵਾਰ ਵੀ ਮੁਲਾਜ਼ਮਾਂ ਨੂੰ ਦਰਸ਼ਨ ਤੱਕ ਵੀ ਨਹੀਂ ਦਿੱਤੇ ਗਏ, ਇਸ ਲਈ ਮਜਬੂਰ ਹੋ ਕੇ ਉਨ੍ਹਾਂ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜੇਕਰ ਫਿਰ ਵੀ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਜਲਦੀ ਹੀ ਮੀਟਿੰਗ ਨਾ ਕੀਤੀ ਗਈ ਤਾਂ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ 5 ਦਿਨ ਪਹਿਲਾਂ ਸੈਕਟਰ 17 ਚੰਡੀਗੜ੍ਹ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।


Related News