ਕਰਜ਼ਾ ਮੁਆਫੀ ਲਿਸਟਾਂ ''ਚ ਨਾਂ ਨਾ ਆਉਣ ਤੋਂ ਭੜਕੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ

01/17/2018 7:49:47 AM

ਭਵਾਨੀਗੜ੍ਹ, (ਸੰਜੀਵ)— ਪਿੰਡ ਨਾਗਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਕਿਸਾਨ ਜਾਗਰੂਕਤਾ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਥਾਵਾਂ ਤੋਂ ਪਹੁੰਚੇ ਕਿਸਾਨਾਂ ਨੇ ਕਰਜ਼ਾ ਮੁਆਫੀ ਦੀਆਂ ਜਨਤਕ ਕੀਤੀਆਂ ਗਈਆਂ ਲਿਸਟਾਂ ਵਿਚ ਨਾਂ ਨਾ ਆਉਣ ਤੋਂ ਭੜਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ।
ਕਿਸਾਨ ਆਗੂਆਂ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ 'ਤੇ ਦੋਸ਼ ਲਾਇਆ ਕਿ ਉਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ 'ਚ ਕਾਣੀ ਵੰਡ ਕੀਤੀ ਗਈ ਹੈ, ਜਿਸ ਨੂੰ ਉਹ ਰੱਦ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ।  ਕਿਸਾਨ ਆਗੂ ਗੁਰਮੀਤ ਸਿੰਘ ਕਪਿਆਲ, ਦਰਬਾਰਾ ਸਿੰਘ ਪ੍ਰਧਾਨ ਨਾਗਰਾ, ਨਿਰੰਜਨ ਸਿੰਘ ਧੌਲਾ ਸਮੇਤ ਕਿਸਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੇ ਤਹਿਤ 'ਕਰੋ ਜਾਂ ਮਰੋ' ਦੀ ਲੜਾਈ ਆਰੰਭੀ ਜਾਵੇਗੀ ਅਤੇ ਜੇਲ ਭਰੋ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ।