ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਪ੍ਰਦਰਸ਼ਨ ਤੇ ਨਾਅਰੇਬਾਜ਼ੀ

Saturday, Jan 13, 2018 - 02:11 AM (IST)

ਹੁਸ਼ਿਆਰਪੁਰ, (ਘੁੰਮਣ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ (ਭਾਰਦਵਾਜ) ਹੁਸ਼ਿਆਰਪੁਰ ਸਰਕਲ ਵੱਲੋਂ ਵਿਜੇਪਾਲ ਦੀ ਪ੍ਰਧਾਨਗੀ ਹੇਠ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੇ ਵਿਰੋਧ 'ਚ ਯੂਨੀਅਨ ਆਗੂਆਂ ਨੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। 
ਸਰਕਲ ਸਕੱਤਰ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਜੁਆਇੰਟ ਫੋਰਮ ਦੇ ਬੈਨਰ ਹੇਠ ਪਾਵਰਕਾਮ ਮੁਲਾਜ਼ਮ 18 ਜਨਵਰੀ ਨੂੰ ਕਪੂਰਥਲਾ ਸਥਿਤ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ਅਤੇ 7 ਫਰਵਰੀ ਨੂੰ ਪਾਵਰਕਾਮ ਦੇ ਪਟਿਆਲਾ ਸਥਿਤ ਹੈੱਡਕੁਆਰਟਰ ਦੇ ਬਾਹਰ ਧਰਨਾ ਦੇਣਗੇ। ਧਰਨੇ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਵਰਕਾਮ ਮੁਲਾਜ਼ਮ ਸਰਕਾਰ ਦੇ ਉਕਤ ਫੈਸਲੇ ਖਿਲਾਫ਼ 25 ਜਨਵਰੀ ਤੋਂ ਲੈ ਕੇ 6 ਫਰਵਰੀ ਤੱਕ ਪਿੰਡ-ਪਿੰਡ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕਰਨਗੇ ਕਿ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਲਈ ਵੀ ਮਾਰੂ ਸਿੱਧ ਹੋਵੇਗਾ ਅਤੇ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਹਰਬਖਸ਼ ਸਿੰਘ ਸੋਢੀ, ਚਰਨਜੀਤ ਸਿੰਘ, ਕ੍ਰਿਸ਼ਨ ਗੋਪਾਲ, ਬਲਵੰਤ ਸਿੰਘ, ਗੁਰਸ਼ਰਨ ਸਿੰਘ ਭੱਟੀ, ਜਰਨੈਲ ਸਿੰਘ, ਗੋਬਿੰਦ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ ਧਾਮੀ, ਪ੍ਰੀਤਮ ਸ਼ਰਮਾ, ਸੁਰਿੰਦਰ, ਹਰਜੀਤ ਸਿੰਘ ਆਦਿ ਨੇ ਵੀ ਸਰਕਾਰ ਨੂੰ ਆਪਣਾ ਉਕਤ ਨਾਦਰਸ਼ਾਹੀ ਫਰਮਾਨ ਵਾਪਸ ਲੈਣ ਦੀ ਮੰਗ ਕੀਤੀ।


Related News