ਭਾਜਪਾ ਐੱਸ. ਸੀ. ਮੋਰਚਾ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

Monday, Jan 29, 2018 - 10:02 AM (IST)

ਭਾਜਪਾ ਐੱਸ. ਸੀ. ਮੋਰਚਾ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ


ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) - ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਵੱਲੋਂ ਐੱਸ. ਸੀ. ਸਮਾਜ ਦੀ ਭਲਾਈ ਲਈ ਬੰਦ ਹੋਈਆਂ ਸਕੀਮਾਂ ਨੂੰ ਦੁਬਾਰਾ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਹੀਦੀ ਪਾਰਕ 'ਚ ਜ਼ਿਲਾ ਪ੍ਰਧਾਨ ਅਰਜਨ ਕੁਮਾਰ ਅਤੇ ਕੁਲਵੰਤ ਸਿੰਘ ਰਾਜਪੂਤ ਦੀ ਅਗਵਾਈ 'ਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। 
ਅਰਜਨ ਕੁਮਾਰ ਨੇ ਕਿਹਾ ਕਿ ਸਾਬਕਾ ਅਕਾਲੀ-ਭਾਜਪਾ ਸਰਕਾਰ ਦੌਰਾਨ ਐੱਸ. ਸੀ. ਸਮਾਜ ਦੀ ਭਲਾਈ ਲਈ ਜੋ ਸਕੀਮਾਂ ਚਲਾਈਆਂ ਜਾ ਰਹੀਆਂ ਸਨ, 'ਤੇ ਮੌਜੂਦਾ ਸਰਕਾਰ ਵੱਲੋਂ ਰੋਕ ਲਾਈ ਹੋਈ ਹੈ। ਸਫਾਈ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਜੋ ਪੰਜਾਬ 'ਚ ਸਫਾਈ ਕਰਮਚਾਰੀ, ਨਗਰ ਨਿਗਮ, ਨਗਰ ਕੌਂਸਲਾਂ 'ਚ ਭਰਤੀ ਕੀਤੇ ਜਾਣੇ ਸਨ, ਉਸ 'ਤੇ ਵੀ ਰੋਕ ਲਾਈ ਹੋਈ ਹੈ, ਜਿਸ ਕਾਰਨ ਐੱਸ. ਸੀ. ਸਮਾਜ 'ਚ ਭਾਰੀ ਰੋਸ ਸਰਕਾਰ ਪ੍ਰਤੀ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਬੰਦ ਕੀਤੀਆਂ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਐੱਸ. ਸੀ. ਮੋਰਚਾ ਦੇ ਜ਼ਿਲਾ ਜਨਰਲ ਸਕੱਤਰ ਦਰਸ਼ਨ ਸਿੰਘ ਘਾਰੂ, ਸੀਨੀਅਰ ਉਪ ਪ੍ਰਧਾਨ ਬਾਵਾ ਸੁਖਦੇਵ ਸਿੰਘ, ਉਪ ਪ੍ਰਧਾਨ ਅਜਮੇਰ ਸਿੰਘ, ਮੰਡਲ ਬਾਘਾਪੁਰਾਣਾ ਬਲਵੰਤ ਸਿੰਘ, ਨਛੱਤਰ ਸਿੰਘ, ਮਲੂਕ ਸਿੰਘ ਆਦਿ ਹਾਜ਼ਰ ਸਨ।


Related News