ਪਾਵਰਕਾਮ ਮੁਲਾਜ਼ਮਾਂ ਨੇ ਸਰਕਾਰ ਅਤੇ ਮੈਨੇਜਮੈਂਟ ਖਿਲਾਫ ਕੀਤੀ ਨਾਅਰੇਬਾਜ਼ੀ
Monday, Feb 05, 2018 - 09:58 AM (IST)

ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਮੁੱਚੇ ਕਰਮਚਾਰੀਆਂ ਵੱਲੋਂ ਜਨਵਰੀ ਮਹੀਨੇ ਦੀ ਤਨਖਾਹ ਨਾ ਮਿਲਣ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ 132 ਕੇ. ਵੀ. ਬਿਜਲੀ ਘਰ ਦੇ ਸਾਹਮਣੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਸੀ।
ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਨੇਤਾ ਗੱਬਰ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਸੁਖਮੰਦਰ ਸਿੰਘ, ਸਵਰਨਜੀਤ ਨਾਹਰ, ਚਮਕੌਰ ਸਿੰਘ, ਗੁਰਮੇਲ ਸਿੰਘ ਤੇ ਦਰਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਸਮੇਂ-ਸਮੇਂ 'ਤੇ ਉਹ ਆਪਣੀਆਂ ਮੰਗਾਂ ਸਬੰਧੀ ਪਾਵਰਕਾਮ ਮੈਨੇਜਮੈਂਟ ਨੂੰ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਬਰਕਰਾਰ ਹਨ। ਮੁਲਾਜ਼ਮਾਂ 'ਚ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪਾਵਰਕਾਮ ਮੈਨੇਜਮੈਂਟ ਕੋਲੋਂ ਜਨਵਰੀ ਮਹੀਨੇ ਦੀ ਤਨਖਾਹ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਹ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
. ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।
. ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦਿੱਤੀ ਜਾਵੇ।
. ਮੁਲਾਜ਼ਮ ਜਥੇਬੰਦੀਆਂ ਨਾਲ ਮੰਗਾਂ ਸਬੰਧੀ ਹੋਏ ਫੈਸਲੇ ਲਾਗੂ ਕੀਤੇ ਜਾਣ।
. ਰੈਗੂਲਰ ਭਰਤੀ ਅਤੇ ਕੰਟਰੈਕਟ 'ਤੇ ਰੱਖੇ ਕਰਮਚਾਰੀਆਂ ਨੂੰ ਸਮੇਂ ਸਿਰ ਭੱਤੇ ਦਿੱਤੇ ਜਾਣ।